Wednesday, September 9, 2026

ਨਹਿਰੂ ਯੁਵਾ ਕੇਂਦਰ ਵਲੋਂ ਯੂਥ ਲੀਡਰਸ਼ਿਪ ਕੈਂਪ ਸ਼ੁਰੂ

PPN2903201606ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਨੌਜਵਾਨਾਂ ਵਿਚ ਅਗਵਾਈ ਦੀ ਭਾਵਨਾ ਵਿਕਸਿਤ ਕਰਨ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਯੂਥ ਲੀਡਰਸ਼ਿਪ ਟ੍ਰੇਨਿੰਗ ਐਂਡ ਕਮਿਊਨਿਟੀ ਡਿਵੈਲਪਮੈਂਟ ਕੈਂਪ ਦੀ ਸ਼ੁਰੂਆਤ ਨਹਿਰੂ ਯੁਵਾ ਕੇਂਦਰ ਵਿਖੇ ਕੀਤੀ ਗਈ।ਜ਼ਿਲਾ ਯੂਥ ਕੁਆਰਡੀਨੇਟਰ ਜਗਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਕੈਂਪ ਦਾ ਉਦਘਾਟਨ ਐਡਵੋਕੇਟ ਅਮਰਜੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ। ਜ਼ਿਲਾ ਪ੍ਰਾਜੈਕਟ ਅਫਸਰ ਸੁਖਵਿੰਦਰ ਸਿੰਘ ਚੱਠਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪਿੰਡਾਂ ਅੰਦਰ ਸਵੈ ਸਹਾਇਤਾ ਗਰੁੱਪ ਬਣਾ ਕੇ ਉਨ੍ਹਾਂ ਰਾਹੀਂ ਆਤਮਨਿਰਭਰ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੀ ਭੁੱਲਰ ਨੇ ਨੌਜਵਾਨਾਂ ਨਾਲ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦਿਆਂ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਜਾਇਦਾਦ ਕਾਨੂੰਨ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਜ਼ਿਲਾ ਰੁਜ਼ਗਾਰ ਦਫਤਰ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਯੰਗ ਪ੍ਰੋਫੈਸ਼ਨਲ ਅਮਨਦੀਪ ਸਿੰਘ ਨਰਿਆਲ ਨੇ ਸਿੱਖਿਆ ਦੇ ਆਧਾਰ ‘ਤੇ ਕਿੱਤੇ ਦੀ ਚੋਣ ਕਰਨ, ਰੁਜ਼ਗਾਰ ਪ੍ਰਾਪਤ ਕਰਨ ਅਤੇ ਜ਼ਿੰਦਗੀ ਨੂੰ ਸਹੀ ਦਿਸ਼ਾ ਵੱਲ ਮੋੜਨ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦਫਤਰ ਨਾਲ ਜੁੜ ਕੇ ਰੁਜ਼ਗਾਰ ਦੇ ਮੌਕੇ ਹਾਸਲ ਕਰਨ ਲਈ ਕਿਹਾ।ਪ੍ਰੋਗਰਾਮ ਦੌਰਾਨ ਹਰਵਿੰਦਰ ਸਿੰਘ ਵਲੋਂ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ ਨਿਰਮਾਤਾ-ਨਿਰਦੇਸ਼ਕ ਵੀਰੂ ਰੁਮਾਣਾ, ਲੇਖਾਕਾਰ ਅਭੈ ਪਾਲ ਸਿੰਘ, , ਮੈਡਮ ਕ੍ਰਿਸ਼ਨਾ ਗਰਗ, ਸੁਖਚੈਨ ਸਿੰਘ ਆਲੀਕੇ, ਹਰਦੀਪ ਸਿੰਘ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਹੋਏ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply