Wednesday, October 14, 2026

ਸਿੱਖਿਆ ਵਿਭਾਗ ਦੇ ਦਫਤਰਾਂ ਵਿਚ ਰੋਸ ਵਜੋਂ ਕਾਲੇ ਬਿੱਲੇ ਲਗਾ ਕੇ ਕੀਤਾ ਕੰਮ

PPN2903201608ਬਠਿੰਡਾ, 29 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਾਮਿਆ ਨੇ ਆਪਣੀਆ ਜ਼ਾਇਜ਼ ਤੇ ਹੱਕੀ ਮੰਗਾਂ ਦਾ ਹੱਲ ਨਾ ਹੁੰਦਾ ਦੇਖ ਹੁਣ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਅੱਜ ਕਾਲੇ ਬਿੱਲੇ ਲਗਾ ਕੇ ਕੰਮ ਕੀਤਾ । ਪ੍ਰੈਸ ਬਿਆਨ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਦੀਪਕ ਬਾਂਸਲ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਮੁਲਾਜ਼ਮ 12 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਨਹੀ ਕੀਤਾ ਜਾ ਰਿਹਾ।ਉੇਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨਾਲ ਸਮੇਂ ਸਮੇਂ ਤੇ ਹੋਈਆ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਭਰੋਸੇ ਤਾਂ ਦਿੱਤੇ ਗਏ ਸਨ ਪ੍ਰੰਤੂ ਉਨ੍ਹਾਂ ਭਰੋਸਿਆ ਤੇ ਹਾਲੇ ਤੱਕ ਕੋਈ ਅਮਲ ਨਹੀ ਹੋਇਆ ਹੈ।ਉਨ੍ਹਾ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮਈ 2015 ਵਿਚ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਕਮੇਟੀ ਨੂੰ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਸਬੰਧੀ ਰਿਪੋਰਟ ਸਰਕਾਰ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।9 ਮਹੀਨੇ ਬੀਤ ਜਾਣ ਤੇ ਵੀ ਕਮੇਟੀ ਵੱਲੋਂ ਸਰਕਾਰ ਨੂੰ ਕੋਈ ਰਿਪੋਰਟ ਨਹੀ ਸੋਪੀ ਗਈ ਜਿਸ ਤੋਂ ਸਰਕਾਰ ਤੇ ਵਿਭਾਗ ਦੀ ਨੀਅਤ ਵਿਚ ਖੋਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਲਿਖਤੀ ਪ੍ਰਵਾਨਗੀ ਦੇਣ ਅਤੇ ਭਾਰਤ ਸਰਕਾਰ ਵੱਲੋਂ ਰਾਸ਼ੀ ਜਾਰੀ ਕਰਨ ਦੇ ਬਾਵਜੂਦ ਵੀ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰ ਰਹੇ ਫੀਜ਼ਿਉਥੈਰਪਿਸਟ ਨੂੰ ਪੇ ਸਕੇਲ ਲਾਗੂ ਨਹੀ ਕੀਤਾ ਜਾ ਰਿਹਾ ਤੇ ਮੁਲਾਜ਼ਮਾਂ ਨੂੰ ਖੱਜ਼ਲ ਖੁਆਰ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਦੇ ਹਲਕੇੇ ਰੋਪੜ ਵਿਖੇ ਸ਼ਾਤਮਈ ਰੋਸ ਪ੍ਰਦਰਸ਼ਨ ਕੀਤਾ ਸੀ ਜਿਸ ਦੋਰਾਨ ਰੋਪੜ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਜਥੇਬੰਦੀ ਨੂੰ ਦਿੱਤੇ ਭਰੋਸੇ ਅਨੁਸਾਰ ਹਾਲੇ ਤੱਕ ਮੀਟਿੰਗ ਦੇ ਸਮੇਂ ਲਈ ਕੋਈ ਜਾਣਕਾਰੀ ਨਹੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਸਰਕਾਰ ਤੇ ਵਿਭਾਗ ਦੀ ਡੰਗ ਟਪਾਉਨੀਤੀ ਵਿਰੁੱਧ ਦਫਤਰੀ ਕਰਮਚਾਰੀਆ ਅੱਜ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਅਤੇ 31 ਮਾਰਚ ਤੱਕ ਕਾਲੇ ਬਿੱਲੇ ਲਗਾ ਕੇ ਕੰਮ ਕਰਨਗੇ ਅਤੇ ਜੇਕਰ ਵਿਭਾਗ ਨੇ ਮੁਲਾਜ਼ਮਾਂ ਦੀਆ ਮੰਗਾਂ ਨੂੰ ਗੰਭੀਰਤਾ ਨਾਲ ਨਾ ਵਿਚਾਰਿਆ ਤਾਂ ਮੁਲਾਜ਼ਮ ਹੜਤਾਲ ਕਰਨ ਨੂੰ ਵੀ ਮਜਬੂਰ ਹੋਣਗੇ।ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਦੇ ਦਫਤਰੀ ਕਰਮਚਾਰੀਆ ਨੂੰ ਜਲਦ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਨਾ ਕੀਤਾ ਅਤੇ ਮੰਨੀਆ ਮੰਗਾਂ ਲਾਗੂ ਨਾ ਕੀਤੀਆਂ ਤਾਂ ਮੁਲਾਜ਼ਮ ਸੂਬਾ ਪੱਧਰੀ ਰੈਲੀ ਕਰਨ ਲਈ ਮਜਬੂਰ ਹੋਣਗੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply