ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਮਾਨਵਤਾ ਦੇ ਭਲੇ ਲਈ ਤੇ ਰੋਗਗ੍ਰਸਤ ਮਰੀਜ਼ਾਂ ਦੇ ਇਲਾਜ ਲਈ ਸਹਾਰਾ ਬਣੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਦਾ 19ਵਾਂ ਸਾਲਾਨਾ ਧੰਨਵਾਦ ‘ਤੇ ਦਿਵਸ ਗੁਰਮਤਿ ਸਮਾਗਮ ਬਾਬਾ ਸੇਵਾ ਸਿੰਘ ਹਾਲ ਸੁਲਤਾਨਵਿੰਡ ਰੋਡ ਵਿਖੇ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਏ ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਥ ਦੇ ਉਘੇ ਕਥਾਵਾਚਕ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਸ੍ਰੀ ਫਤਹਿਗੜ੍ਹ ਸਾਹਿਬ ਨੇ ਭਾਈ ਘਨ੍ਹਈਆ ਜੀ ਦੇ ਜੀਵਨ ਤੇ ਰੌਸ਼ਨੀ ਪਾਊਂਦਿਆਂ ਕਿਹਾ ਕਿ ਦਇਆ ਧਰਮ ਦਾ ਆਧਾਰ ਹੈ ਅਤੇ ਬਗੈਰ ਦਇਆ ਦੇ ਸੇਵਾ ਕਰਨੀ ਸੰਭਵ ਨਹੀਂ।ਗਿਆਨੀ ਰਵੇਲ ਸਿੰਘ ਜੀ ਗ੍ਰੰਥੀ ਸ੍ਰੀ ਹਰਿੰਮਦਰ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਘਨ੍ਹਈਆ ਜੀ ਦੇ ਜੀਵਨ ਤੋਂ ਪੇ੍ਰਰਨਾ ਲੈਣ ਦੀ ਲੋੜ ‘ਤੇ ਜੋਰ ਦਿੱਤਾ ਤਾਂ ਜੋ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਪਿਆਰ ‘ਚ ਵਾਧਾ ਹੋਵੇ। ਸਮਾਗਮ ਵਿਚ ਪੰਥ ਪ੍ਰਸਿੱਧ ਭਾਈ ਹਰਿੰਦਰ ਸਿੰਘ ਰੋਮੀ, ਅੰਖਡ ਕੀਰਤਨੀ ਜੱਥਾ, ਭਾਈ ਸਤਬੀਰ ਸਿੰਘ ਚੋਜੀ ਅਤੇ ਬੀਬੀ ਕਿਰਨਦੀਪ ਕੌਰ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਵੇਲ ਸਿੰਘ, ਅਵਤਾਰ ਸਿੰਘ ਸੀਨੀਅਰ ਡਿਪਟੀ ਮੇਅਰ, ਭਾਈ ਮਨਜੀਤ ਸਿੰਘ ਚੇਅਰਮੈਨ, ਡਾ. ਪਿ੍ਰੰ ਬਲਜਿੰਦਰ ਸਿੰਘ ਪ੍ਰਧਾਨ ਵਲੋਂ ਵੱਖ ਵੱਖ ਖੇਤਰਾਂ ਵਿਚ ਸੇਵਾ ਨਿਭਾਉਣ ਵਾਲੀਆਂ ਸ਼ਖਸੀਅਤਾਂ ਡਾ. ਪ੍ਰਹਲਾਦ ਦੁੱਗਲ ਅਤੇ ਭਾਈ ਸਤਿੰਦਰਪਾਲ ਸਿੰਘ ਸਮਾਜ ਸੇਵਕ ਅੰਬਾਲਾ ਨੂੰ ਭਾਈ ਘਨ੍ਹਈਆ ਜੀ ਸੇਵਾ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ, ਮੀਤ ਪ੍ਰਧਾਨ, ਜਸਬੀਰ ਸਿੰਘ ਸੇਠੀ ਜਨਰਲ ਸਕੱਤਰ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਇੰਜ. ਦਰਸ਼ਨ ਸਿੰਘ ਚਾਨੀ ਸਾਬਕਾ ਪ੍ਰਧਾਨ, ਸੁਰਿੰਦਰ ਸਿੰਘ ਵਿੱਤ ਸਕੱਤਰ, ਡਾ. ਅਮਰੀਕ ਸਿੰਘ ਮੈਡੀਕਲ ਐਡਵਾਈਜ਼ਰ, ਪਵਨ ਕੁਮਾਰ, ਰਣਬੀਰ ਸਿੰਘ ਰਾਣਾ, ਧਰਮਬੀਰ ਸਿੰਘ ਚੀਫ ਐਡਵਾਈਜ਼ਰ, ਗੁਰਬਖਸ਼ ਸਿੰਘ ਬੱਗਾ, ਇੰਜ. ਇੰਦਰਜੀਤ ਸਿੰਘ, ਸਤਪਾਲ ਢੰਡ, ਚਰਨਜੀਤ ਸਿੰਘ ਵਾਲੀਆ ਆਦਿ ਮੌਜੂਦ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media