Wednesday, July 3, 2024

ਦਸੌਂਧਾ ਸਿੰਘ ਵਾਲਾ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

PPN2903201615ਸੰਦੌੜ, 29 ਮਾਰਚ (ਹਰਮਿੰਦਰ ਸਿੰਘ ਭੱਟ)- ਭਾਈ ਘਨੱਈਆ ਜੀ ਵੈਲਫੇਅਰ ਕਲੱਬ ਦਸੌਧਾ ਸਿੰਘ ਵਾਲਾ ਵੱਲੋਂ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਦੇ ਲਈ ਇਕ ਦਸਤਾਰ ਸਿਖਲਾਈ ਕੈਂਪ ਲਗਵਾਇਆ।ਪ੍ਰਧਾਨ ਜਰਨੈਲ ਸਿੰਘ ਨੇ ਦੱਸਿਆ ਕਿ 9 ਦਿਨ੍ਹਾਂ ਤੱਕ ਚੱਲੇ ਦਸਤਾਰ ਸਿਖਲਾਈ ਕੈਂਪ ਵਿਚ ਪਿੰਡ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ।ਅੰਤਿਮ ਦਿਨ ਕਰਵਾਏ ਸਮਾਗਮ ਦੌਰਾਨ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ।ਪ੍ਰਧਾਨ ਜਰਨੈਲ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਵੇਂ ਕਿ ਅੱਜ ਪੱਛਮੀ ਸੱਭਿਅਤਾ ਦੇ ਪਿੱਛੇ ਲੱਗ ਕੇ ਸਾਡੀ ਨੌਜਵਾਨ ਪੀੜੀ ਕੁਰਾਹੇ ਪੈ ਰਹੀ ਹੈ ਪਰ ਫਿਰ ਵੀ ਪੰਜਾਬ ਵਿਚ ਅਜਿਹੀਆਂ ਸੰਸਥਾਵਾਂ ਹਨ ਜੋ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਵਿਚ ਪੱਗ ਬੰਨਣ ਦੇ ਲਈ ਉਤਸਾਹ ਦਿਖਾਈ ਦੇ ਰਿਹਾ ਹੈ।ਉਨ੍ਹਾਂ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਵਧਾਈ ਵੀ ਦਿੱਤੀ।ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਡਾ. ਬਲਬੀਰ ਸਿੰਘ, ਪ੍ਰਧਾਨ ਰਾਜਦੀਪ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਰਮਨਦੀਪ ਸਿੰਘ, ਸਤਜਿੰਦਰ ਸਿੰਘ, ਭਾਈ ਵੀਰ ਸਿੰਘ ਆਦਿ ਹਾਜਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply