ਮਾਲੇਰਕੋਟਲਾ, 29 ਮਾਰਚ (ਹਰਮਿੰਦਰ ਸਿੰਘ ਭੱਟ) – ਸਥਾਨਕ ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਦੀ ਇੰਚਾਰਜ਼ ਡਾ.ਜੋਤੀ ਕਪੂਰ ਤੇ ਐਸ.ਐਮ.ਓ ਡਾ.ਗੁਰਸ਼ਰਨ ਸਿੰਘ ਦੀ ਦੇਖ-ਰੇਖ ਹੇਠ ਅਯਾਨ ਇੰਸਟੀਚਿਊਟ ਆਫ ਨਰਸਿੰਗ ਭੋਗੀਵਾਲ ਦੀਆਂ ਵਿਦਿਆਰਥਣਾਂ ਦੁਆਰਾ ਖੂਨਦਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥਣਾਂ ਨੇ ਅਪਣੇ ਭਾਸ਼ਣ ਖੂਨਦਾਨ ਦੇ ਜਾਗਰੂਕਤਾ ਨਾਟਕ ਵਿੱਚ ਹਿੱਸਾ ਲੈ ਕੇ ਸ਼ਲਾਘਾਯੋਗ ਕਦਮ ਕੀਤਾ। ਇਸ ਮੌਕੇ ਵਿਦਿਆਰਥਣਾਂ ਨੇ ਨਾਟਕ ਰਾਹੀਂ ਖੂਨਦਾਨ ਸਬੰਧੀ ਚਾਨਣਾ ਪਾਇਆ ਤੇ ਜਾਤ-ਪਾਤ ਦੇ ਭੇਦ ਭਾਵ ਨੂੰ ਮਿਟਾਉਣ ਦਾ ਪ੍ਰਣ ਕੀਤਾ।ਇਸ ਕੈਂਪ ਵਿੱਚ ਮਾਨਵ ਨਿਸ਼ਕਾਮ ਸੁਚਾਉ ਸੁਸਾਇਟੀ ਮਾਲੇਰਕੋਟਲਾ ਦੇ ਮੈਂਬਰ, ਵਿਜੈਨਾਇਕ ਵੈਲਫੇਅਰ ਕਲੱਬ ਅਮਰਗੜ੍ਹ, ਸਹਾਰਾ ਮੁਸਲਿਮ ਵੈਲਫੇਅਰ ਸੁਸਾਇਟੀ ਮਾਲੇਰਕੋਟਲਾ, ਕੇ.ਐਸ ਭੁੱਲਰ ਬਲੱਡ ਡੋਨਰ ਸੁਸਾਇਟੀ, ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰ ਸ਼ਾਮਲ ਹੋਏ ਤੇ ਬੱਚਿਆਂ ਦੇ ਨਾਲ ਖੂਨਦਾਨ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਬੱਚਿਆਂ ਦੇ ਇਸ ਸ਼ਲਾਘਾਯੋਗ ਕਦਮ ਦੀ ਪ੍ਰਸੰਸਾ ਕੀਤੀ ਤੇ ਉਨ੍ਹਾਂ ਨੂੰ ਇਨਾਮ ਵੰਡੇ ਤੇ ਬੱਚਿਆਂ ਨੂੰ ਅੱਗੇ ਵਧਣ ਦੀ ਪ੍ਰੇਣਾ ਦਿੱਤੀ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media