Sunday, October 11, 2026

ਬਾਦਸ਼ਾਹ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਕੁਸ਼ਤੀ ਦੰਗਲ 3 ਅਪ੍ਰੈਲ ਨੂੰ

ਮਾਲੇਰਕੋਟਲਾ, 29 ਮਾਰਚ (ਹਰਮਿੰਦਰ ਸਿੰਘ ਭੱਟ)- ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਖੇਡ ਮੇਲੇ ਕਰਵਾਉਣੇ ਅੱਜ ਦੇ ਸਮੇਂ ਦੀ ਮੁੱਖ ਜਰੂਰਤ ਬਣ ਗਏ ਹਨ ਤਾਂ ਜੋ ਪੰਜਾਬ ਦੀ ਕੁਰਾਏ ਪਈ ਜਵਾਨੀ ਨੂੰ ਸਿੱਧੇ ਰਸਤੇ ਪਾਇਆ ਜਾ ਸਕੇ। ਇਸੇ ਕੜ੍ਹੀ ਤਹਿਤ ਬਾਦਸ਼ਾਹ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ.) ਵੱਲੋਂ ਸਥਾਨਕ ਈਦਗਾਹ ਰੋਡ ਤੇ ਸਥਿਤ ਬੜਾ ਖਾਰਾ ਖੂਹ ਵਿਖੇ ਵਿਸ਼ਾਲ ਕੁਸ਼ਤੀ ਦੰਗਲ 03 ਅਪ੍ਰੈਲ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਉਕਤ ਕੁਸ਼ਤੀ ਦੰਗਲ ਸਬੰਧੀ ਜਾਣਕਾਰੀ ਦਿੰਦਿਆਂ ਬਾਦਸ਼ਾਹ ਕਲੱਬ ਦੇ ਪ੍ਰਧਾਨ ਮੁਹੰਮਦ ਆਦਿਲ ਨੇ ਦੱਸਿਆ ਕਿ ਉਕਤ ਕੁਸ਼ਤੀ ਦੰਗਲ ਵਿੱਚ ਪੰਜਾਬ ਵਕਫ ਬੋਰਡ ਦੇ ਸਾਬਕਾ ਸੀ.ਈ.ਓ.ਐਡਵੋਕੇਟ ਸ਼੍ਰੀ ਜੁਲਫਕਾਰ ਅਲੀ ਮਲਿਕ ਵਿਸ਼ੇਸ਼ ਮਹਿਮਾਨ ਵਜੋਂ ਸ਼ਿਕਰਤ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੰਗਲ ਵਿੱਚ ਪ੍ਰਸਿੱਧ ਨਾਮੀ ਪਹਿਲਵਾਨ ਹਿੱਸਾ ਲੈਣਗੇ ਤੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੰਗਲ ਵਿੱਚ ਪਹਿਲੀ ਛਿੰਝ 11 ਹਜ਼ਾਰ ਰੁਪਏ, ਦੂਜੀ 6100 ਰੁਪਏ ਤੇ ਤੀਜੀ ਛਿੰਝ 3100 ਰੁਪਏ ਦੀ ਹੋਵੇਗੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply