Sunday, October 11, 2026

’ਬੇਟੀ ਬਚਾਓ ਬੇਟੀ ਪੜ੍ਹਾਓ’ ਸਮਾਗਮਾਂ ਦੌਰਾਨ ਬੇਟੀਆਂ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ

PPN2903201621 PPN2903201622

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਸ਼ੁਰੂ ਕੀਤੀ ਗਈ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਵੈ ਸੇਵੀ ਸੰਸਥਾ ਨਾਰੀ ਸ਼ਕਤੀ ਜਾਗਰਣ ਸਮਿਤੀ ਵੱਲੋਂ ਪ੍ਰਧਾਨ ਰਘਬੀਰ ਕੌਰ ਦੀ ਅਗਵਾਈ ਹੇਠ ਕਮਲਜੋਤੀ ਪਬਲਿਕ ਸਕੂਲ, ਗੁਰਦੁਆਰਾ ਸਾਹਿਬ ਸਰਕਾਰ ਪੱਤੀ ਕੋਟ ਖ਼ਾਲਸਾ ਅਤੇ ਬਾਲਮੀਕ ਮੰਦਿਰ ਸਦਰ ਬਾਜ਼ਾਰ ਵਿਖੇ ਸਮਾਗਮ ਕਰਵਾਏ ਗਏ।
ਇਸ ਮੌਕੇ ਹਾਜ਼ਰ ਮਾਵਾਂ ਨੂੰ ਬੇਟੀਆਂ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਭਰੂਣ ਹੱਤਿਆ ਜਿਹੀ ਸਮਾਜਿਕ ਕੁਰੀਤੀ ਖਿਲਾਫ਼ ਡਟਣ ਦਾ ਸੱਦਾ ਦਿੱਤਾ ਗਿਆ। ਇਸ ਤੋਂ ਇਲਾਵਾ ਮਾਵਾਂ ਨੂੰ ਕੁੜੀਆਂ ਦੀ ਪੜ੍ਹਾਈ ਲਗਾਤਾਰ ਜਾਰੀ ਰੱਖਣ ਲਈ ਪ੍ਰੇਰਿਤ ਵੀ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਕੁੜੀਆਂ ਅੱਜ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋਂ ਘੱਟ ਨਹੀਂ ਹਨ ਅਤੇ ਉਹ ਹਰੇਕ ਪੱਧਰ ‘ਤੇ ਮੱਲ੍ਹਾਂ ਮਾਰ ਰਹੀਆਂ ਹਨ। ਇਸ ਮੌਕੇ ਕੁੜੀਆਂ ਨੂੰ ਮੁੰਡਿਆਂ ਵਾਂਗ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾਣ ਅਤੇ ਉਨ੍ਹਾਂ ਨਾਲ ਪੱਖਪਾਤੀ ਵਤੀਰੇ ਤੋਂ ਬਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਬੱਚੀਆਂ ਨੂੰ ਟੈਡੀ ਬੀਅਰ ਅਤੇ ਹੋਰ ਤੋਹਫ਼ੇ ਦਿੱਤੇ ਗਏ। ਇਸ ਮੌਕੇ ਡਾ. ਗੁਰਪ੍ਰੀਤ ਕੌਰ, ਨਿਰਮਲ ਕੌਰ, ਰਾਜ ਬਾਲਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply