Saturday, June 29, 2024

ਨਾਬਾਲਗ ਨਿਆਂ ਕਾਨੂੰਨ ਬਾਰੇ ਪੁਲਿਸ ਅਫ਼ਸਰਾਂ ਨੂੰ ਕਰਵਾਇਆ ਜਾਣੂ

PPN2903201624

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਵਿਖੇ ਜੁਵੇਨਾਈਲ ਦੀ ਟ੍ਰੇਨਿੰਗ ਕਰਵਾਈ ਗਈ ਜਿਸ ਦੌਰਾਨ ਨਾਬਾਲਗ ਨਿਆਂ ਕਾਨੂੰਨ ਬਾਰੇ ਆਏ ਹੋਏ ਪੁਲਿਸ ਅਫ਼ਸਰਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਪੁਲਿਸ ਅਫ਼ਸਰਾਂ ਵੱਲੋਂ ਆਈਆਂ ਮੁਸ਼ਕਿਲਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਵੀ ਕੀਤੇ ਗਏ। ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਮੌਕੇ ਮੈਡਮ ਗਿਰੀਸ਼ ਤੋਂ ਇਲਾਵਾ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਪ੍ਰਿੰਸੀਪਲ ਜੁਵੇਨਾਈਲ ਜਸਟਿਸ ਬੋਰਡ ਅੰਮ੍ਰਿਤਸਰ ਨੇ ਵੀ ਇਸ ਕਾਨੂੰਨ ਦੇ ਵੱਖ-ਵੱਖ ਪਹਿਲੂਆਂ ਬਾਰੇ ਚਰਚਾ ਕੀਤੀ ਅਤੇ ਪੁਲਿਸ ਅਫ਼ਸਰਾਂ ਦੇ ਇਸ ਕਾਨੂੰਨ ਸਬੰਧੀ ਸ਼ੰਕਿਆਂ ਦਾ ਨਿਵਾਰਣ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਨਾਬਾਲਿਗ ਬੱਚਿਆਂ ਦੇ ਇੰਚਾਰਜਾਂ/ਪੁਲਿਸ ਅਫ਼ਸਰਾਂ ਤੋਂ ਇਲਾਵਾ ਬਾਲ ਭਲਾਈ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply