Saturday, October 10, 2026

ਸੁਰੱਖਿਅਤ ਸਕੂਲ ਵਾਹਨ ਸਬੰਧੀ ਸਕੂਲ ਮੁਖੀਆਂ ਦੀ ਮੀਟਿੰਗ ਭਲਕੇ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਸਕੂਲ ਵਿਚ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਲਿਆਉਣ ਅਤੇ ਛੱਡਣ ਲਈ ਸਕੂਲ ਵਾਹਨਾਂ ਪ੍ਰਤੀ ਸਰਕਾਰ ਵੱਲੋਂ ਬਣਾਏ ਗਏ ਨਿਯਮਾਂ ਦੀ ਪਾਲਣਾ ਸਬੰਧੀ ਸਕੂਲ ਮੁਖੀਆਂ ਨੂੰ ਜਾਣੂ ਕਰਵਾਉਣ ਬਾਬਤ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਕ ਜ਼ਰੂਰੀ ਮੀਟਿੰਗ 31 ਮਾਰਚ 2016 ਨੂੰ 11 ਵਜੇ ਬੱਚਤ ਭਵਨ ਅੰਮ੍ਰਿਤਸਰ ਵਿਚ ਰੱਖੀ ਗਈ ਹੈ।ਇਸ ਸੰਬਧੀ ਜਾਣਕਾਰੀ ਦਿੰਦੇ ਜ਼ਿਲਖ਼ਾ ਟਰਾਂਸਪੋਰਟ ਅਫਸਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਸਕੂਲ ਵਾਹਨਾਂ ਪ੍ਰਤੀ ਸਕੂਲ ਮੁਖੀਆਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਉਹ ਹੀ ਇਸ ਫੈਸਲੇ ਨੂੰ ਸਹੀ ਰੂਪ ਵਿਚ ਅਮਲੀ ਜਾਮਾ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਜ਼ਿਲ੍ਹਖ਼ਾ ਪ੍ਰਸ਼ਾਸਨ ਵੱਲੋਂ ਸਕੂਲ ਮੁਖੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਵਿੱਢਿਆ ਗਿਆ ਹੈ। ਉਨ੍ਹਾਂ ਜ਼ਿਲ੍ਹਖ਼ਾ ਅੰਮ੍ਰਿਤਸਰ ਦੇ ਸਾਰੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀ ਮੀਟਿੰਗ ਵਿਚ ਦਿੱਤਾ ਗਿਆ ਪ੍ਰੋਫਾਰਮਾ ਭਰ ਕੇ ਇਸ ਮੀਟਿੰਗ ਵਿਚ ਖ਼ੁਦ ਹਾਜ਼ਰ ਹੋਣ, ਤਾਂ ਜੋ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply