Saturday, June 29, 2024

18ਵਾਂ ਮਹਾਨ ਕੀਰਤਨ ਦਰਬਾਰ 1 ਅਪ੍ਰੈਲ ਨੂੰ – ਸੰਤ ਮਹਾਂਪੁਰਸ਼ ਤੇ ਕੀਰਤਨੀਏ ਭਰਨਗੇ ਹਾਜ਼ਰੀ

PPN2903201630
ਪੱਟੀ, 29 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਤੇ ਬਾਬਾ ਬਿਧੀ ਚੰਦ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ ਕੀਰਤਨ ਦਰਬਾਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵੱਲੋਂ 1 ਅਪੈ੍ਰਲ਼ ਨੂੰ ਯੰਗਮੈਨ ਕਲੱਬ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲਿਆਂ ਨਾਲ ਕੀਤੀ ਗਈ, ਜਿਸ ਵਿਚ ਕੀਰਤਨ ਦਰਬਾਰ ਸਬੰਧੀ ਰੂਪ ਰੇਖਾ ਬਾਬਾ ਜੀ ਨਾਲ ਸਾਂਝੀ ਕੀਤੀ ਗਈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਕੁਲਵਿੰਦਰ ਸਿੰਘ ਤੇ ਸਕੱਤਰ ਜੋਗਾ ਸਿੰਘ ਨੇ ਦੱਸਿਆ ਕਿ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਮੁੱਖੀ ਸੰਤ ਬਾਬਾ ਅਵਤਾਰ ਸਿੰਘ ਜੀ ਤੇ ਭਾਈ ਗੁਰਇਕਬਾਲ ਜੀ ਦੀ ਪ੍ਰੇਰਣਾ ਸਦਕਾ ਸੁਸਾਇਟੀ ਵੱਲੋਂ ਹਰ ਸਾਲ ਸਲਾਨਾ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਟਰੱਸਟ ਵਾਲੇ, ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਕਰਨੈਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਤਿੰਦਰ ਸਿੰਘ ਬੋਪਾਰਾਏ, ਭਾਈ ਅਮ੍ਰਿੰਤਪਾਲ ਸਿੰਘ ਸੰਗਤਾਂ ਨੂੰ ਗੁਰੁ ਜੱਸ ਸੁਣਾ ਕੇ ਨਿਹਾਲ ਕਰਨਗੇ।ਇਹਨਾਂ ਸਮਾਗਮਾਂ ਦੋਰਾਨ “300 ਸਾਲ ਸਿੱਖੀ ਸਰੂਪ ਦੇ ਨਾਲ” ਲੜੀ ਤਹਿਤ ਸਿੱਖੀ ਸਰੂਪ ਵਿਚ ਵਾਪਿਸ ਪਰਤਣ ਵਾਲਿਆਂ ਨੂੰ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ ਤੇ ਭਾਈ ਗੁਰਇਕਬਾਲ ਸਿੰਘ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਤੇ ਨਿਰਮਲ ਸਿੰਘ ਕਾਲਾ, ਕੁਲਵਿੰਦਰ ਸਿੰਘ, ਅਵਤਾਰ ਸਿੰਘ ਢਿਲੋਂ, ਇਕਬਾਲ ਸਿੰਘ ਜੌਲੀ, ਬਾਬਾ ਟਿੱਕਾ ਸਿੰਘ, ਲਖਬੀਰ ਸਿੰਘ, ਜਗਦੀਪ ਸਿੰਘ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply