
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਾਮਿਆ ਨੇ ਆਪਣੀਆ ਜ਼ਾਇਜ਼ ਤੇ ਹੱਕੀ ਮੰਗਾਂ ਦਾ ਹੱਲ ਨਾ ਹੁੰਦਾ ਦੇਖ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਦਫਤਰਾਂ ਵਿਚ ਕਾਲੇ ਬਿੱਲੇ ਲਗਾ ਕੇ ਕੰਮ ਕੀਤਾ ਅਤੇ ਜ਼ਿਲ੍ਹਾ ਪ੍ਰਧਾਨ ਵਿਕਾਸ ਕੁਮਾਰ ਵਲੋ ਜ਼ਿਲ੍ਹਾ ਸਿੱਖਿਆ ਅਫਸਰ (ਐਲ਼ੀ.) ਸ. ਜੁਗਰਾਜ ਸਿੰਘ ਰੰਧਾਵਾ ਨੂੰ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਪੱਤਰ ਸੌਂਪਿਆ।
ਪੱਤਰਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਕਾਸ ਕੁਮਾਰ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ 12 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਰੈਗੁਲਰ ਨਹੀ ਕੀਤਾ ਜਾ ਰਿਹਾ।ਉੇਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨਾਲ ਸਮੇਂ ਸਮੇਂ ‘ਤੇ ਹੋਈਆਂ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਭਰੋਸੇ ਤਾਂ ਦਿੱਤੇ ਗਏ ਸਨ, ਪ੍ਰੰਤੂ ਉਨ੍ਹਾਂ ‘ਤੇ ਹਾਲੇ ਤੱਕ ਕੋਈ ਅਮਲ ਨਹੀ ਹੋਇਆ ਹੈ।ਉਨ੍ਹਾ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮਈ 2015 ਵਿਚ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਕਮੇਟੀ ਨੂੰ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਸਬੰਧੀ ਰਿਪੋਰਟ ਸਰਕਾਰ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ, ਲੇਕਿਨ 9 ਮਹੀਨੇ ਬੀਤ ਜਾਣ ਤੇ ਵੀ ਕਮੇਟੀ ਵੱਲੋਂ ਸਰਕਾਰ ਨੂੰ ਕੋਈ ਰਿਪੋਰਟ ਨਹੀ ਸੋਪੀ ਗਈ ਜਿਸ ਤੋਂ ਸਰਕਾਰ ਤੇ ਵਿਭਾਗ ਦੀ ਨੀਅਤ ਵਿਚ ਖੋਟ ਨਜ਼ਰ ਆ ਰਹੀ ਹੈ।ਉਨ੍ਹਾਂ ਹੋਰ ਕਿਹਾ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਲਿਖਤੀ ਪ੍ਰਵਾਨਗੀ ਦੇਣ ਅਤੇ ਭਾਰਤ ਸਰਕਾਰ ਵੱਲੋਂ ਰਾਸ਼ੀ ਜਾਰੀ ਕਰਨ ਦੇ ਬਾਵਜੂਦ ਵੀ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰ ਰਹੇ ਫੀਜ਼ਿਉਥੈਰਪਿਸਟ ਨੂੰ ਪੇਅ ਸਕੇਲ ਲਾਗੂ ਨਹੀ ਕੀਤਾ ਜਾ ਰਿਹਾ ਤੇ ਮੁਲਾਜ਼ਮਾਂ ਨੂੰ ਖੱਜ਼ਲ ਖੁਆਰ ਕੀਤਾ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਨੂੰ ਜਨਵਰੀ 2016 ਤੋਂ ਤਨਖਾਹਾਂ ਵੀ ਨਸੀਬ ਨਹੀ ਹੋਈਆ।
ਇਸ ਸਮੇਂ ਪ੍ਰੈਸ ਸਕੱਤਰ ਸੰਜੀਵ ਸ਼ਰਮਾ ਅਤੇ ਜਨਰਲ ਸਕਤਰ ਗੌਰਵ ਸ਼ਰਮਾ ਨੇ ਦੱਸਿਆ ਕਿ 5 ਮਾਰਚ ਨੂੰ ਜਦ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਦੇ ਹਲਕੇੇ ਰੋਪੜ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਤਾਂ ਰੋਪੜ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ, ਜੋ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਤੇ ਵਿਭਾਗ ਦੀ ਡੰਗ ਟਪਾਉਨੀਤੀ ਵਿਰੁੱਧ ਦਫਤਰੀ ਕਰਮਚਾਰੀਆਂ ਨੇ ਅੱਜ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਅਤੇ ਉਹ 31 ਮਾਰਚ ਤੱਕ ਕਾਲੇ ਬਿੱਲੇ ਲਗਾ ਕੇ ਕੰਮ ਕਰਨਗੇ ।ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਮੁਲਾਜ਼ਮਾਂ ਦੀਆ ਮੰਗਾਂ ਨੂੰ ਗੰਭੀਰਤਾ ਨਾਲ ਨਾ ਵਿਚਾਰਿਆ ਤਾਂ ਮੁਲਾਜ਼ਮ ਸੂਬਾ ਪੱਧਰੀ ਰੈਲੀ ਕਰਨ ਲਈ ਮਜਬੂਰ ਹੋਣਗੇ।ਇਸ ਮੋਕੇ ਰੁਪਿੰਦਰ ਸਿੰਘ, ਵਿਕਾਸ ਮਹਾਜਨ, ਅਰਵਿੰਦਰ ਭਾਟੀਆ, ਅਮਨਦੀਪ ਕੌਰ, ਪਰਮਪੀ੍ਰਤ ਕੌਰ, ਸੰਜੀਵ ਕੁਮਾਰ, ਮਨਦੀਪ ਸਿੰਘ ਐਲ.ਏ, ਸੁਨੀਤਾ, ਸੁਖਰਾਜ, ਮਨਪ੍ਰੀਤ ਕੌਰ, ਵਿਕਰਮ ਸਿੰਘ, ਨਸੀਬ ਕੌਰ, ਅਮਨਦੀਪ ਕੌਰ ਚੌਗਾਵਾਂ, ਉਰਮਿਲਾ ਆਦਿ ਮੌਜੂਦ ਸਨ
Punjab Post Daily Online Newspaper & Print Media