Saturday, June 29, 2024

‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਘਰੇਲੂ ਹਿੰਸਾ ਰੋਕਣ ਸਬੰਧੀ ਜਾਗਰੂਕਤਾ ਸੈਮੀਨਾਰ

PPN3003201607ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ‘ਪਾਣੀ ਬਿਨਾਂ ਰੁੱਖ ਨਹੀਂ, ਧੀ ਬਿਨਾਂ ਸੁੱਖ ਨਹੀਂ’ ਨਾਅਰੇ ਤਹਿਤ ਪਿੰਡ ਵਰਪਾਲ ਕਲਾਂ ਵਿਖੇ ਘਰੇਲੂ ਹਿੰਸਾ ਰੋਕਣ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਅਟਾਰੀ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਅਧੀਨ ਕਰਵਾਏ ਇਸ ਸੈਮੀਨਾਰ ਮੌਕੇ ਵੱਖ-ਵੱਖ ਬੁਲਾਰਿਆਂ ਨੇ ਘਰੇਲੂ ਹਿੰਸਾ ਖਿਲਾਫ਼ ਕਾਨੂੰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਦੇ ਹੱਲ ਵੀ ਦੱਸੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲੜਕੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਬੱਚੀਆਂ ਵੱਲੋਂ ਕੁੜੀਆਂ ਦੀ ਅਹਿਮੀਅਤ ਨੂੰ ਦਰਸਾਉਂਦੀਆਂ ਦਿਲ ਟੁੰਬਵੀਆਂ ਪੇਸ਼ਕਾਰੀਆਂ ਰਾਹੀਂ ਸਭਨਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ।
ਸਮਾਗਮ ਨੂੰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰਮਨਜੀਤ ਕੌਰ, ਸ਼ੋਮਣੀ ਕਮੇਟੀ ਮੈਂਬਰ ਜਗੀਰ ਸਿੰਘ, ਸਰਪੰਚ ਭਾਗ ਸਿੰਘ ਵਰਪਾਲ, ਪ੍ਰਧਾਨ ਸਰਕਲ ਚਾਟੀਵਿੰਡ ਬਲਕਾਰ ਸਿੰਘ, ਸਰਪੰਚ ਗੁਰਦੀਪ ਸਿੰਘ, ਸਰਪੰਚ ਜੇ. ਪੀ ਸਿੰਘ, ਹਰਪਾਲ ਸਿੰਘ, ਬਲਕਾਰ ਸਿੰਘ, ਗੁਰਿੰਦਰ ਸਿੰਘ, ਹਰਜੀਤ ਕੌਰ, ਨੰਬਰਦਾਰ ਰਣਜੀਤ ਸਿੰਘ, ਦੀਪਕ ਬੱਬਰ ਮਿਸ਼ਨ ਆਗਾਜ਼, ਸਜੋਗੀ ਸਖਾ, ਜਗਜੀਵਨ, ਸੁਪਰਵਾਈਜ਼ਰ ਕਵਲਜੀਤ ਕੌਰ, ਚੰਦਰਕਾਂਤਾ ਅਤੇ ਬਲਵਿੰਦਰ ਕੌਰ ਵੇਰਕਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੁੜੀਆਂ ਅੱਜ ਕਿਸੇ ਵੀ ਖੇਤਰ ਵਿਚ ਮੁੰਡਿਆਂ ਤੋਂ ਘੱਟ ਨਹੀਂ ਹਨ। ਇਸ ਲਈ ਲੜਕੀਆਂ ਪ੍ਰਤੀ ਆਪਣਾ ਨਜ਼ਰੀਆ ਬਦਲਣ ਅਤੇ ਉਨ੍ਹਾਂ ਨੂੰ ਪੁੱਤਰਾਂ ਵਾਂਗ ਪਿਆਰ ਅਤੇ ਅੱਗੇ ਵਧਣ ਦੇ ਮੌਕੇ ਦੇਣ ਦੀ ਲੋੜ ਹੈ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply