Saturday, June 29, 2024

ਦਮਦਮੀ ਟਕਸਾਲ ਵੱਲੋ 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ 125 ਧਾਰਮਿਕ ਦੀਵਾਨ ਸ਼ੁਰੂ

PPN3003201609ਚੌਂਕ ਮਹਿਤਾ, 30 ਮਾਰਚ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਵੱਲੋਂ ਹਰ ਸਾਲ ਦੀ ਤਰ੍ਹਾਂ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਦੀ ਸ਼ਹੀਦੀ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦਗਾਰ 6 ਜੂਨ ਨੂੰ ਵੱਡੇ ਪੱਧਰ ਤੇ ਮਨਾਉਣ ਸਬੰਧੀ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਇਲਾਕੇ ਦੇ ਸੰਤ ਮਹਾਪੁਰਸ਼, ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ, ਇਲਾਕੇ ਦੇ ਮੋਹਤਬਰ ਵਿਅਕਤੀਆਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਦੀ ਭਰਵੀਂ ਮੀਟਿੰਗ ਹੋਈ, ਮੀਟਿੰਗ ਦੌਰਾਨ 31 ਮਾਰਚ ਤੋ 5 ਜੂਨ ਤੱਕ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜਿਲਿਆਂ ਦੇ ਵੱਖ ਵੱਖ ਪਿੰਡਾਂ ‘ਚ ਰੋਜਾਨਾ 125 ਧਾਰਮਿਕ ਦੀਵਾਨ ਸਜਾਉਣ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕੀ ਗਈ, ਮੀਟਿੰਗ ਵਿਚ ਸੰਤ ਬਾਬਾ ਗੁਰਭੇਜ ਸਿੰਘ ਜੀ ਖੁਜਾਲੇ ਵਾਲੇ, ਬਾਬਾ ਸੁਖਵੰਤ ਸਿੰਘ ਚੰਨਣਕੇ, ਸੰਤ ਬਾਬਾ ਸੁਰਿੰਦਰ ਸਿੰਘ ਟਾਹਲੀ ਸਾਹਿਬ, ਸੰਤ ਬਾਬਾ ਨਵਤੇਜ ਸਿੰਘ ਚੇਲੇਆਣਾ, ਸੰਤ ਬਾਬਾ ਹਰਪ੍ਰੀਤ ਸਿੰਘ ਕਾਦਰਾਬਾਦ, ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਮਹਿਤਾ ਬਾਬਾ ਸਾਹਬ ਸਿੰਘ ਪੰਗਾ ਸਾਹਿਬ, ਬਾਬਾ ਗੁਰਮੀਤ ਸਿੰਘ ਚੰਨਣਕੇ ਤੋ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਅਮਰੀਕ ਸਿੰਘ ਬਿੱਟਾ, ਜਥੇ ਰਾਜਬੀਰ ਸਿੰਘ ਉਦੋਨੰਗਲ ਵਰਕਿੰਗ ਕਮੇਟੀ ਮੈਂਬਰ ਪੰਜਾਬ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਚੇਅਰਮੈਨ ਤਰਲੋਕ ਸਿੰਘ ਬਾਠ, ਜਥੇ ਪ੍ਰਗਟ ਸਿੰਘ ਚੋਗਾਵਾਂ, ਜਥੇ ਸਵਰਨਜੀਤ ਸਿੰਘ ਕੁਰਾਲੀਆਂ, ਵਾਇਸ ਚੇਅਰਮੈਨ ਬਲਾਕ ਤਰਸਿੱਕਾ ਹਰਭਜਨ ਸਿੰਘ ਉਦੋਕੇ, ਬਲਾਕ ਸੰਮਤੀ ਮੈਂਬਰ ਗੁਰਲਾਲ ਸਿੰਘ ਲਾਲੀ, ਪ੍ਰਿੰ: ਗੁਰਦੀਪ ਸਿੰਘ ਰੰਧਾਵਾ, ਡੀਪੀ ਗੁਰਦੀਪ ਸਿੰਘ, ਭਾਈ ਹਰਸ਼ਦੀਪ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਬੁੱਟਰ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਸਰਪੰਚ ਪਰਮਦੀਪ ਸਿੰਘ ਟਕਾਪੁਰ, ਚੇਅਰਮੈਨ ਜਗਦੇਵ ਸਿੰਘ ਉਦੋਨੰਗਲ, ਹਰਜਿੰਦਰ ਸਿੰਘ ਜੱਜ, ਸਰਪੰਚ ਮੇਜਰ ਸਿੰਘ ਸਹੋਤਾ, ਜਤਿੰਦਰ ਸਿੰਘ ਲੱਧਾਮੁੰਡਾ, ਸਰਪੰਚ ਕਸ਼ਮੀਰ ਸਿੰਘ ਮਹਿਤਾ, ਸੁਖਨਪਾਲ ਸਿੰਘ ਬੱਲ, ਗੁਰਸ਼ਰਨ ਸਿੰਘ ਖੁਜਾਲਾ, ਅਮਨ ਦਬੁਰਜੀ, ਜੋਗਾ ਸਿੰਘ ਖੱਬੇ, ਗੁਲਜਾਰ ਸਿੰਘ ਬੋਹਜਾ, ਪ੍ਰਧਾਨ ਅਜੀਤ ਸਿੰਘ, ਸੁੱਖ ਰੰਧਾਵਾ, ਹਰਦੀਪ ਸਿੰਘ ਮਹਿਤਾ, ਭਾਈ ਭਜਨ ਸਿੰਘ ਮਹਿਤਾ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply