Saturday, June 29, 2024

ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ

PPN3003201615ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ.ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ।
ਸ. ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ‘ਤੇ ਚੱਲਦਿਆਂ ਹੋਇਆ ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਸੰਗਤਾਂ ਧੰਨਤਾਯੋਗ ਹਨ ਜਿਨ੍ਹਾਂ ਨੂੰ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਆਟਾ 350 ਕੁਇੰਟਲ, ਦਾਲ 49 ਕੁਇੰਟਲ, ਗਾਜਰ 10 ਕੁਇੰਟਲ, ਸੁੱਕਾ ਦੁੱਧ 46 ਕੁਇੰਟਲ, ਖੰਡ 66 ਕੁਇੰਟਲ, ਚਾਵਲ 165 ਕੁਇੰਟਲ, ਪਨੀਰ 6 ਕੁਇੰਟਲ, ਦੇਸੀ ਘਿਉ 540 ਕਿਲੋ, ਪਿਆਜ਼ 1036 ਕਿਲੋ, ਚਿੱਟੇ ਛੋਲੇ 840 ਕਿਲੋ ਤੇ ਫੁੱਲ ਗੋਭੀ 1120 ਕਿਲੋ ਆਦਿ ਰਸਦਾਂ ਭੇਟ ਕੀਤੀਆਂ ਗਈਆਂ ਹਨ।ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ. ਰਘੂਜੀਤ ਸਿੰਘ ਵਿਰਕ ਅਤੇ ਉਨ੍ਹਾਂ ਨਾਲ ਆਈਆਂ ਸੰਗਤਾਂ ਨੂੰ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਜਤਿੰਦਰ ਸਿੰਘ ਤੇ ਸ. ਹਰਜਿੰਦਰ ਸਿੰਘ ਐਡੀ: ਮੈਨੇਜਰ, ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਮੀਤ ਸਿੰਘ, ਬਾਬਾ ਜੋਗਾ ਸਿੰਘ, ਸ. ਹਰਭਜਨ ਸਿੰਘ ਮਸਾਨਾ ਮੈਂਬਰ ਸ਼੍ਰੋਮਣੀ ਕਮੇਟੀ ਕੁਰੂਕਸ਼ੇਤਰ, ਸ. ਬਲਕਾਰ ਸਿੰਘ ਸ. ਪ੍ਰਤਾਪ ਸਿੰਘ, ਸ. ਸੁਖਵੰਤ ਸਿੰਘ, ਸ. ਹਰਦੀਪ ਸਿੰਘ, ਸ. ਪਲਵਿੰਦਰ ਸਿੰਘ, ਸ. ਜਸਪ੍ਰੀਤ ਸਿੰਘ, ਸ. ਸਰਬਜੀਤ ਸਿੰਘ, ਸ. ਦਵਿੰਦਰ ਸਿੰਘ ਵਿਰਕ, ਸ. ਗੁਰਨਾਮ ਸਿੰਘ, ਸ. ਗੁਰਚਰਨ ਸਿੰਘ ਨੀਲੋਖੇੜੀ, ਸ. ਪਰਮਜੀਤ ਸਿੰਘ, ਸ. ਹਰਭਿੰਦਰ ਸਿੰਘ ਤੇ ਸ. ਬਲਵੀਰ ਸਿੰਘ ਆਦਿ ਹਾਜ਼ਰ ਸਨ।[[

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply