ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਦੇ ਸਮੂਹ ਬੀ.ਐਲ.ਓਜ਼ ਅਤੇ ਸੁਪਰਵਾਈਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੇ ਕੀਤੀ। ਸ਼੍ਰੀ ਮਹਾਜਨ ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ 4 ਅਪ੍ਰੈਲ, 2016 ਤੋਂ 4 ਮਈ, 2016 ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਕੀਤਾ ਜਾਵੇਗਾ ਅਤੇ ਪੋਲਿੰਗ ਸਟੇਸ਼ਨਾਂ ਦੇ ਨਾਂਵਾਂ ਅਤੇ ਪੋਲਿੰਗ ਏਰੀਏ ਦੀ ਸੋਧ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 18 ਸਾਲ ਜਾਂ ਵੱਧ ਉਮਰ ਦੇ ਵਿਅਕਤੀਆਂ ਦੀ ਵੋਟ ਬਣਾਈ ਜਾਵੇਗੀ, ਮੌਤ, ਸ਼ਾਦੀ, ਸਿਫ਼ਟ ਅਤੇ ਡੁਪਲੀਕੇਟ ਵੋਟ ਕੱਟੀ ਜਾਵੇਗੀ ਅਤੇ ਵੋਟਰ ਕਾਰਡਾਂ ਵਿੱਚ ਲੋੜੀਂਦੀ ਸੋਧ ਕੀਤੀ ਜਾਵੇਗੀ। ਇਸ ਟ੍ਰੇਨਿੰਗ ਵਰਕਸ਼ਾਪ ਵਿੱਚ ਤਹਿਸੀਲਦਾਰ ਪਠਾਨਕੋਟ ਕਮ ਏ.ਈ.ਆਰ.ਓ.003-ਪਠਾਨਕੋਟ ਸ਼੍ਰੀ ਗੋਪਾਲ ਸ਼ਰਮਾ, ਐਮ.ਈ. ਸ਼੍ਰੀ ਸਤਪਾਲ ਸਿੰਘ, ਬਲਵੰਤ ਸਿੰਘ ਕੋਹਲੀ, ਕੁਲਦੀਪ ਸਿੰਘ, ਰਜਿੰਦਰ ਕੁਮਾਰ, ਰਵਿੰਦਰ ਕੁਮਾਰ ਅਤੇ ਵਿਧਾਨ ਸਭਾ ਹਲਕਾ 003-ਪਠਾਨਕੋਟ ਦੇ ਸਮੂਹ ਬੀ.ਐਲ.ਓਜ਼ ਵੀ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media