Wednesday, September 23, 2026

“ਵਿਸ਼ਵ ਰੈਡ ਕਰਾਸ ਦਿਵਸ” ਸਬੰਧੀ ਸੈਮੀਨਾਰ ਆਯੋਜਿਤ

PPN080504
ਬਠਿੰਡਾ, 8 ਮਈ (ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ” ਵਿਸ਼ਵ ਰੈਡ ਕਰਾਸ ਦਿਵਸ ” ਵਜੋਂ ਮਨਾਇਆ ਗਿਆ । ਇਸ ਦਿਵਸ ਦੇ ਸਮਾਰੋਹ ਮੌਕੇ ਰੈਡ ਕਰਾਸ ਸੰਸਥਾ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਜੀ ਵੱਲੋਂ ਦਰਸਾਏ ਮਾਰਗ ਤੇ ਚਲਦਿਆਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਨਵਜੋਤ ਸਿੰਘ ਅਤੇ ਪ੍ਰੋਗਰਾਮ ਅਫ਼ਸਰ ਐੱਨ ਐੱਸ ਐੱਸ ਕੁਲਦੀਪ ਸਿੰਘ ਨੇ ਰੈਡ ਕਰਾਸ ਦਿਵਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਤੇ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਸਮਾਜ ਵਿੱਚ ਮਾਨਵਤਾ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਾਲ ਰੈੱਡ ਕਰਾਸ ਦਾ ਥੀਮ ” ਮਾਈ ਰੈੱਡ ਕਰਾਸ/ ਰੈੱਡ ਕਰੀਸੈਂਟ ਸਟੋਰੀ” ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply