Saturday, June 29, 2024

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਨ ਵਿਸ਼ੇ ‘ਤੇ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ)- ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਨ ਅਤੇ ਚੁਣੋਤੀਆਂ ਵਿਸ਼ੇ ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਦੌਰਾਨ ਉਚੇਚੇ ਤੌਰ ‘ਤੇ ਸ੍ਰੀਮਤੀ ਨੀਤੂ ਦੂਆ ਨੇ ਆਪਣੇ ਸੰਬੋਧਨ ਰਾਹੀਂ ਵਿਸ਼ੇ ‘ਤੇ ਗੱਲਬਾਤ ਕਰਦਿਆਂ ਵਿਦਿਆਰਥੀ ਦਾ ਵਿੱਦਿਅਕ ਪ੍ਰਤੀ ਤਾਲਮੇਲ ਅਤੇ ਅਧਿਆਪਨ ਸਬੰਧੀ ਨਵੀਆਂ ਤਕਨੀਕਾਂ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਉਨ੍ਹਾਂ ਅਧਿਆਪਕ ਨੂੰ ਜਾਗ੍ਰਿਤ ਕਰਦਿਆਂ ਪੜ੍ਹਾਈ ਦੇ ਢੰਗ-ਤਰੀਕਿਆਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਅਧਿਆਪਕਾਂ ਵੱਲੋਂ ਪੜ੍ਹਾਉਣ ਦੀਆਂ ਨਵੀਆਂ ਵਿਧੀਆ ਬਾਰੇ ਜਾਣਕਾਰੀ ਪ੍ਰਦਾਨ ਕਰਦਿਆਂ ਕਿਹਾ ਕਿ ਇਸ ਸਮੇਂ ਅਧਿਆਪਕ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀ ਦੇ ਜੀਵਨ ਵਿੱਚ ਇਕ ਅਹਿਮ ਭੂਮਿਕਾ ਨਿਭਾਉਂਦੇ ਹਨ, ਕਿਉਂਕਿ ਉਹ ਵਿਦਿਆਰਥੀ ਦੇ ਗੁਣਾਂ ਵਿੱਚ ਨਿਖਾਰ ਲਿਆਕੇ ਉਸਨੂੰ ਕਾਮਯਾਬੀ ਦੀਆਂ ਉਚਾਈਆਂ ਵੱਲ ਲਿਜਾਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵਿਦਿਆਰਥੀਆਂ ਪ੍ਰਤੀ ਸਕਾਰਤਮਿਕ ਸੋਚ ਨੂੰ ਅਪਨਾਉਂਦੇ ਹੋਏ ਉਨ੍ਹਾਂ ਵਿੱਚ ਬੇਹਤਰ ਹੁਨਰ ਦਾ ਸੰਚਾਰ ਕਰਨ ਤਾਂ ਕਿ ਉਹ ਅੱਗੇ ਜਾ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਫ਼ਰਜ ਨਿਭਾਅ ਕਰ ਸਕਣ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਇਸ ਮੌਕੇ ਸ੍ਰੀਮਤੀ ਨੀਤੂ ਦੂਆ ਦਾ ਸਕੂਲ ਦੇ ਵਿਹੜੇ ਵਿੱਚ ਪਹੁੰਚਣ ‘ਤੇ ਜਿੱਥੇ ਉਨ੍ਹਾਂ ਨਿੱਘਾ ਸਵਾਗਤ ਕੀਤਾ, ਉੱਥੇ ਉਨ੍ਹਾਂ ਦੁਆਰਾ ਪ੍ਰਦਾਨ ਕੀਤਾ ਗਈ ਜਾਣਕਾਰੀ ਜਾਣਕਾਰੀ ਦੀ ਪ੍ਰਸੰਸਾ ਵੀ ਕੀਤੀ। ਇਸ ਮੌਕੇ ਅਧਿਆਪਕ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …

Leave a Reply