ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਅਕਾਲ ਪੁਰਖ ਦੀ ਓਟ ਆਸਰਾ ਲੈ ਕੇ ਨਵੇਂ ਵਿਦਿਅਕ ਸੈਸ਼ਨ ਦਾ ਅਰੰਭ ਕੀਤਾ ਗਿਆ। ਸਕੂਲ ਦੇ ਵਿਹੜੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਉਪਰੰਤ ਬੀਬੀ ਪ੍ਰਭਜੋਤ ਕੌਰ ਅਤੇ ਸਕੂਲੀ ਵਿਦਿਆਰਥੀਆਂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਪਰਮਾਤਮਾ ਅੱਗੇ ਨਵੇਂ ਸੈਸ਼ਨ ਦੀ ਸਫਲਤਾ ਲਈ ਅਰਦਾਸ ਬੇਨਤੀ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਰਸ਼ਿਕ ਪ੍ਰੀਖਿਆ ਵਿੱਚ ਸਫਲਤਾ ਲਈ ਵਧਾਈ ਦਿੱਤੀ ਅਤੇ ਨਾਲ ਹੀ ਉਹਨਾਂ ਨੂੰ ਨਵੀਂ ਜਮਾਤ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਵੱਧ ਤੋਂ ਵੱਧ ਸਹਿ ਵਿਦਿਅਕ ਸਰਗਰਮੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇੱਕ ਚੰਗਾ ਇਨਸਾਨ ਬਣਨ ਦਾ ਵੀ ਉਪਦੇਸ਼ ਦਿੱਤਾ। ਉਨ੍ਹਾਂ ਬੱਚਿਆਂ ਨੂੰ ਰੋਜ ਦਾ ਕੰਮ ਰੋਜ ਹੀ ਮੁਕਾਉਣ ਦਾ ਪ੍ਰਣ ਲੈਣ ਲਈ ਕਿਹਾ ਤਾਂ ਜੋ ਉਹ ਇਸ ਆਦਤ ਨਾਲ ਵਧੀਆ ਗ੍ਰੇਡ ਲਿਆ ਕੇ ਆਪਣਾ ਅਤੇ ਸੰਸਥਾ ਦਾ ਨਾਂ ਰੌਸ਼ਨ ਕਰ ਸਕਣ। ਸਮਾਗਮ ਦੌਰਾਨ ਪ੍ਰਾਇਮਰੀ ਜਮਾਤ ਦੇ 150 ਅੰਮ੍ਰਿਤਧਾਰੀ ਬੱਚਿਆ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸੁਪਰਵਾਈਜ਼ਰ ਸ਼੍ਰੀਮਤੀ ਮੰਜੂ ਸਪਰਾ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਸਾਹਿਬਾਨ, ਅਤੇ ਵਿਦਿਆਰਥੀ ਹਾਜ਼ਰ ਹੋਏ ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media