Sunday, July 19, 2026

ਜ਼ਿਲਾ ਮੈਜ਼ਿਸਟ੍ਰੇਟ ਵੱਲੋਂ ਰਾਤ ਵੇਲੇ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ

Isha Kalia

ਫਾਜ਼ਿਲਕਾ, 2 ਅਪ੍ਰੈਲ (ਵਿਨੀਤ ਅਰੋੜਾ)- ਜ਼ਿਲਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਹੱਦ ਅੰਦਰ ਸ਼ਾਮ 7 ਵਜ਼ੇ ਤੋਂ ਸਵੇਰੇ 8 ਵਜ਼ੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।  ਜ਼ਿਲਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿਚ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਉਨਾਂ ਕਿਹਾ ਕਿ ਕਈ ਕੰਬਾਇਨ ਮਾਲਕਾਂ ਵੱਲੋਂ ਕਣਕ ਦੀ ਕਟਾਈ ਰਾਤ ਸਮੇਂ ਕੀਤੀ ਜਾਂਦੀ ਹੈ। ਜਿਸ ਕਾਰਨ ਕਿਸਾਨ ਨਮੀ ਵਾਲੀ ਕਣਕ ਹੀ ਮੰਡੀਆਂ ਵਿਚ ਲੈ ਆਉਂਦੇ ਹਨ। ਜਿਸ ਕਾਰਨ ਮੰਡੀਆਂ ਵਿਚ ਖਰੀਦ ਏਜੰਸੀਆਂ ਵੱਲੋਂ ਬੋਲੀ ਨਹੀਂ ਦਿੱਤੀ ਜਾਂਦੀ ਅਤੇ ਸਥਿਤੀ ਤਣਾਅ ਪੂਰਨ ਬਣ ਜਾਂਦੀ ਹੈ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਕਟਾਈ ਫ਼ਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਰਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply