Tuesday, April 28, 2026

ਜ਼ਿਲਾ ਮੈਜ਼ਿਸਟ੍ਰੇਟ ਵੱਲੋਂ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦੇ ਆਦੇਸ਼

Isha Kalia

ਫਾਜ਼ਿਲਕਾ, 2 ਅਪ੍ਰੈਲ (ਵਿਨੀਤ ਅਰੋੜਾ)- ਜ਼ਿਲਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ / ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿਚ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਉਨਾਂ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਦੇ ਕੱਟਣ ਉਪਰੰਤ ਕਣਕ ਦੀ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਅੱਗ ਲਾ ਦਿੱਤੀ ਜਾਂਦੀ ਹੈ। ਜਿਸ ਕਾਰਨ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨਾਂ ਕਿਹਾ ਕਿ ਜਿੱਥੇ ਇਸ ਨਾਲ ਹਵਾ ਵਿਚ ਧੂੰਏ ਕਾਰਨ ਪ੍ਰਦੂਸ਼ਣ ਫੈਲਦਾ ਹੈ। ਉੱਥੇ ਹੀ ਆਲੇ ਦੁਆਲੇ ਖੜੀਆਂ ਫ਼ਸਲਾਂ ਨੂੰ ਅੱਗ ਲੱਗਣ ਦਾ ਡਰ ਵੀ ਬਣਿਆ ਰਹਿੰਦਾ ਹੈ। ਜਿਸ ਕਾਰਨ ਜਾਨੀ ਅਤੇ ਮਾਲੀ ਨੂਕਸਾਨ ਹੋਣ ਅਤੇ ਹਾਦਸੇ ਵਾਪਰਨ ਦੀਆਂ ਘਟਨਾਵਾਂ ਘਟ ਜਾਂਦੀਆਂ ਹਨ। ਇੰਨਾਂ ਨੂੰ ਰੋਕਣ ਲਈ ਲੋਕ ਹਿੱਤ ਵਿਚ ਲੋੜੀਦੇਂ ਕਦਮ ਚੁੱਕਣ ਦੀ ਲੋੜ ਹੈ। ਉਨਾਂ ਕਿਹਾ ਕਿ ਇਹ ਹੁਕਮ 30 ਜੂਨ 2016 ਤੱਕ ਜਾਰੀ ਰਹਿਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply