ਫਾਜ਼ਿਲਕਾ, 2 ਅਪ੍ਰੈਲ (ਵਨੀਤ ਅਰੋੜਾ) – ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ। ਇਸ ਯੋਜਨਾ ਦਾ ਲਾਭ ਲੈਣ ਲਈ ਹੁਣ ਤੱਕ ਜ਼ਿਲ੍ਹੇ ਦੇ 36261 ਕਿਸਾਨਾਂ ਵੱਲੋਂ ਆਪਣਾ ਨਾਮ ਦਰਜ ਕਰਵਾਇਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਜੇ ਫਾਰਮ ਅਤੇ ਆਧਾਰ ਕਾਰਡ ਸਮੇਤ ਸਬੰਧਤ ਮਾਰਕੀਟ ਕਮੇਟੀ ਵਿਚ ਆੜ੍ਹਤੀਏ ਸਮੇਤ ਆਪਣਾ ਨਾਮ ਦਰਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪਰਿਵਾਰ ਦੇ ਮੁਖੀ ਦੀ ਦੁਰਘਟਨਾ ਵਿਚ ਮੌਤ ਹੋ ਜਾਣ ਦੀ ਸੂਰਤ ਵਿਚ 5 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਕੀਮ ਤਹਿਤ ਕਿਸਾਨ ਅਤੇ ਉਸਤੇ ਨਿਰਭਰ ਪਰਿਵਾਰ ਦੇ ਮੈਂਬਰਾਂ ਦੇ ਬਿਮਾਰ ਹੋਣ ਦੀ ਸੂਰਤ ਵਿਚ ਸਲਾਨਾ 50 ਹਜ਼ਾਰ ਰੁਪਏ ਤੱਕ ਦਾ ਇਲਾਜ ਕੀਤਾ ਜਾਵੇਗਾ। ਸਬੰਧਤ ਕਿਸਾਨ ਪਰਿਵਾਰ ਇਸ ਸਕੀਮ ਤਹਿਤ ਉਸ ਨੂੰ ਮਿਲਣ ਵਾਲੇ ਸਮਾਰਡ ਕਾਰਡ ਰਾਹੀਂ ਸਰਕਾਰ ਵੱਲੋਂ ਨਿਰਧਾਰਤ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਤੋਂ ਸਾਲਾਨਾ 50 ਹਜਾਰ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆੜ੍ਹਤੀਏ ਕੋਲ ਜਦੋਂ ਆਪਣੀ ਜਿਣਸ ਵੇਚਦੇ ਹਨ ਤਾਂ ਉਹ ਆਪਣਾ ਜੇ ਫਾਰਮ ਜਰੂਰ ਲੈਣ। ਉਨ੍ਹਾਂ ਦੱਸਿਆ ਕਿ ਬੀਮਾ ਕੰਪਨੀ ਨੂੰ ਬੀਮੇ ਦੇ ਪਰੀਮੀਅਮ ਦੀ ਅਦਾਇਗੀ ਪੰਜਾਬ ਮੰਡੀ ਬੋਰਡ ਜਾਂ ਮਾਰਕੀਟ ਕਮੇਟੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਲਈ ਆਪਣਾ ਨਾਮ ਰਜ਼ਿਸਟਰਡ ਕਰਵਾਉਣ ਦੀ ਅਪੀਲ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਸ. ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਕੀਮ ਸਬੰਧੀ ਕਿਸਾਨ ਹੋਰ ਵਧੇਰੇ ਜਾਣਕਾਰੀ ਲੈਣ ਲਈ ਆਪਣੀ ਆਪਣੀ ਸਬੰਧਤ ਮਾਰਕੀਟ ਕਮੇਟੀ ਦੇ ਦਫ਼ਤਰ ਜਾਂ ਪੰਜਾਬ ਮੰਡੀ ਬੋਰਡ ਵਿਖੇ ਕੰਟਰੋਲ ਰੂਮ ਤੇ ਟੈਲੀਫੋਨ ਨੰਬਰ 0172-5101695, 2210125-29 ਤੇ ਦਫ਼ਤਰੀ ਕੰਮਕਾਜ ਵਾਲੇ ਦਿਨ ਸਵੇਰੇ 9 ਤੋਂ 5 ਵਜ਼ੇ ਤੱਕ ਸੰਪਰਕ ਕਰ ਸਕਦੇ ਹਨ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media