Monday, July 1, 2024

ਪੀਲੀਭੀਤ ਵਿਖੇ ਹੋਏ ਝੂਠੇ ਮੁਕਾਬਲੇ ਦੇ ਅਧਿਕਾਰੀਆਂ ਨੂੰ ਕੋਰਟ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ – ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕਿਹਾ ਕਿ ਜੋ ਝੂਠਾ ਮੁਕਾਬਲਾ ਪੀਲੀਭੀਤ ਵਿਖੇ ਪਟਨਾ ਸਾਹਿਬ ਤੋਂ ਦਰਸ਼ਨ ਕਰਕੇ ਆ ਰਹੀ ਸੰਗਤ ਦਾ ਬਣਾਇਆ ਗਿਆ, ਹੁਣ ਜੱਗ ਜਾਹਿਰ ਹੋ ਚੁੱਕਾ ਹੈ।ਸਮੇਂ ਦੀਆਂ ਸਰਕਾਰਾਂ ਨੇ ਇਸੇ ਤਰ੍ਹਾਂ ਦੇ ਝੂਠੇ ਮੁਕਾਬਲੇ ਬਣਾ ਬਣਾ ਕੇ ਸਿੱਖਾਂ ਉਪਰ ਜ਼ੁਲਮ ਕੀਤੇ। 1984 ਵਿਚ ਸਿੱਖਾਂ ਦੀ ਨਸਲਕੁਸ਼ੀ ਵੀ ਇਸੇ ਸਾਜਿਸ਼ ਤਹਿਤ ਸੀ, ਜਿਸ ਵਿਚ ਸਿੱਖਾਂ ਨੂੰ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਗਿਆ। ਗਿ: ਗੁਰਬਚਨ ਸਿੰਘ ਨੇ ਕਿਹਾ ਕਿ ਪੀਲੀਭੀਤ ਵਿਖੇ ਹੋਏ ਝੂਠੇ ਮੁਕਾਬਲੇ ਬਣਾਉਣ ਵਾਲੇ ਪੁਲਿਸ ਅਤੇ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕੋਰਟ ਵੱਲੋਂ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਜਿਸ ਨਾਲ ਸਿੱਖਾਂ ਦਾ ਵਿਸ਼ਵਾਸ਼ ਕੋਰਟ ਦੇ ਫੇਸਲੇ ਨਾਲ ਸਹਿਮਤ ਹੋਵੇ। ਸਿੰਘ ਸਾਹਿਬ ਨੇ ਕਿਹਾ ਕਿ ਇਸ ਤਰ੍ਹਾਂ ਦੇ ਝੂਠੇ ਮੁਕਾਬਲਿਆਂ ਦੀ ਸਰਕਾਰ ਵੱਲੋਂ ਸੀ.ਬੀ.ਆਈ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਸੱਚ ਝੂਠ ਦਾ ਨਿਤਾਰਾ ਕਰਵਾਉਣਾ ਚਾਹੀਦਾ ਹੈ। ਅੱਜ ਤੱਕ 1984 ਦੇ ਦੋਸ਼ੀਆਂ ਨੂੰ ਕੋਈ ਸਜ਼ਾ ਨਹੀਂ ਮਿਲੀ, ਜਿਸ ਕਰਕੇ ਅੱਜ ਵੀ ਪੀੜਤ ਸਿੱਖ ਦਰ-ਦਰ ਭਟਕਦੇ ਫਿਰ ਰਹੇ ਹਨ ਅਤੇ ਉਨ੍ਹਾਂ ਦੇ ਘਰਾਂ ਦੀ ਜਗ੍ਹਾ ਵੀ ਦੋਸ਼ੀਆਂ ਨੇ ਕਾਬੂ ਕੀਤੀ ਹੋਈ ਹੈ।ਇਕ ਦੇਸ਼ ਵਿਚ ਦੋ ਕਾਨੂੰਨ ਹੋਣਾ ਜਾਹਿਰ ਕਰਦਾ ਹੈ ਕਿ ਘੱਟ ਗਿਣਤੀਆਂ ਨਾਲ ਜ਼ਿਆਦਤੀ ਹੋ ਰਹੀ ਹੈ ਅਤੇ ਕਿਸੇ ਨੂੰ ਕੋਈ ਇਨਸਾਫ ਨਹੀਂ ਮਿਲ ਰਿਹਾ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply