
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਕੋਟ ਮਿਤ ਤਰਨ ਤਾਰ ਰੋਡ ਸਥਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਖੂਹ ਭਾਈ ਮੰਝ ਸਾਹਿਬ ਦਾ ਸਲਾਨਾ ਜੋੜ ਮੇਲਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਇਲਾਕਾ ਵਾਸੀਆਂ ਦੇ ਸਾਹਿਯੋਗ ਨਾਲ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।ਪਰਸੋਂ ਰੋਜ਼ ਤੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ, ਢਾਡੀ ਤੇ ਕਵਿਸ਼ਰੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਤੇ ਵਾਖਿਆਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਵਾਇਆ। ਇਸ ਸਮੇਂ ਹਲਕਾ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਅਜੇਬੀਰਪਾਲ ਸਿੰਘ ਰੰਧਾਵਾ, ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਦੋਬੁਰਜੀ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ ਕੀਤੀ ਅਤੇ ਬਾਬਾ ਸੁਖਵਿੰਦਰ ਸਿੰਘ ਸੁੱਖਾ ਭੂਰੀ ਵਾਲਿਆਂ ਵਲੋਂ ਉਹਨਾਂ ਨੂੰ ਗੁਰੂ ਘਰ ਦੀ ਬਖਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸ਼ਾਮ ਨੂੰ ਕਬੱਡੀ ਅਤੇ ਕੁਸ਼ਤੀਆਂ ਦੇ ਮੁਕਾਬਲੇ ਵੀ ਕਰਵਾਏ ਗਏ।ਕੌਲਸਰ ਅਮਰੀਕ ਸਿੰਘ ਲਾਲੀ, ਸਾਬਕਾ ਮੀਤ ਸਕੱਤਰ ਭਾਈ ਰਾਮ ਸਿੰਘ ਭਿੰਡਰ, ਬਾਬਾ ਗੁਰਨਾਮ ਸਿੰਘ, ਜੋਬਨ ਸਿੰਘ ਸ਼ੰਕਰਪੂਰਾ, ਬਾਬਾ ਪ੍ਰੇਮ ਸਿੰਘ, ਬਾਬਾ ਫਤਹਿ, ਬਾਬਾ ਹੀਰਾ ਸਿੰਘ, ਬਾਬਾ ਮੁਖਤਾਰ ਸਿੰਘ, ਡਾ. ਸਤਿੰਦਰ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਮਨਦੀਪ ਸਿੰਘ, ਸੁੱਚਾ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਬੀਬੀ ਮਨਦੀਪ ਕੌਰ ਖਾਪੜਖੇੜੀ, ਬੀਬੀ ਸੁਰਜੀਤ ਕੌਰ, ਦਲਬੀਰ ਸਿੰਘ ਅਰਸ਼ੀ, ਅਜ਼ਮੇਰ ਸਿੰਘ ਚੰਦ ਅਦਲੀਵਾਲ ਅਤੇ ਹੋਰ ਵੀ ਇਲਾਕਾ ਵਾਸੀ ਸੰਗਤਾਂ ਹਾਜ਼ਰ ਸਨ।ਗੁਰੂ ਘਰ ਕਾ ਲੰਗਰ ਅਤੁੱਟ ਵਰਤਾਇਆ ਗਿਆ।
Punjab Post Daily Online Newspaper & Print Media