Monday, July 1, 2024

ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ਨੂੰ ਲੈ ਕੇ ਮੁਸਲਿਮ ਫੈਡਰੇਸ਼ਨ ਨੇ ਕੀਤੀ ਆਵਾਜਾਈ ਠੱਪ

PPN0304201602ਸੰਦੌੜ, 3 ਅਪ੍ਰੈਲ (ਹਰਮਿੰਦਰ ਭੱਟ ਸਿੰਘ)- ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਖਿਲਾਫ ਕੀਤੀ ਜਾ ਰਹੀ ਲੁੱਟ-ਖਸੁੱਟ ਨੂੰ ਲੈ ਕੇ ਮੁਸਲਿਮ ਫੈਡਰੇਸ਼ਨ ਆਫ ਪੰਜਾਬ ਵਲੋਂ ਐਸ.ਡੀ.ਐਮ ਦਫਤਰ ਦੇ ਬਾਹਰ ਆਵਾਜਾਈ ਠੱਪ ਕਰਕੇ ਮਾਪਿਆਂ ਦੀ ਲੁੱਟ-ਖਸੁੱਟ ਰੋਕਣ ਦੀ ਮੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਐਡਵੋਕੇਟ ਮੁਬੀਨ ਫਾਰੂਕੀ ਨੇ ਦੱਸਿਆ ਕਿ ਪ੍ਰਾਈਵੇਟ ਸਕੂਲ ਵਾਲੇ ਸ਼ਰੇਆਮ ਮਾਪਿਆਂ ਦੀ ਲੁੱਟ ਖਸੁੱਟ ਕਰ ਰਹੇ ਹਨ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਅੰਦਰੋਂ ਹੀ ਕਿਤਾਬਾਂ ਤੇ ਵਰਦੀਆਂ ਮਹਿੰਗੇ ਭਾਅ ਵਿੱਚ ਵੇਚੀਆਂ ਜਾ ਰਹੀਆਂ ਹਨ, ਰੀ-ਅਡਮੀਸ਼ਨ ਫੀਸਾਂ ਵਸੂਲੀਆਂ ਜਾ ਰਹੀਆਂ ਹਨ ਜਦੋਂ ਕਿ ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਵਿੱਚ ਮਾਪਿਆਂ ਦੀ ਲੁੱਟ-ਖਸੁੱਟ ਰੋਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਦੇ ਅਨੁਸਾਰ ਕੋਈ ਵੀ ਪ੍ਰਾਈਵੇਟ ਸਕੂਲ ਅਣ-ਏਡਿਡ ਸਕੂਲ ਮਾਪਿਆਂ ਕੋਲੋਂ ਰੀ-ਐਡੀਮਿਸ਼ਨ, ਕੈਪੀਟੇਸ਼ਨ ਫ਼ੀਸ ਨਹੀਂ ਲੈ ਸਕਦੇ। ਉਹਨਾਂ ਮੰਗ ਕੀਤੀ ਕਿ ਪ੍ਰਾਈਵੇਟ ਸਕੂਲਾਂ ਵਿੱਚ ਛਾਪੇ ਮਾਰਕੇ ਮੌਕੇ ਤੇ ਵੇਚੀਆਂ ਜਾ ਰਹੀਆਂ ਕਿਤਾਬਾਂ ਤੇ ਵਰਦੀਆਂ ਜਬਤ ਕੀਤੀਆਂ ਜਾਣ ਅਤੇ ਮਾਪਿਆਂ ਕੋਲੋਂ ਗੈਰ ਕਾਨੂੰਨੀ ਢੰਗ ਨਾਲ ਵਸੂਲੀ ਜਾ ਰਹੀ ਰਹੀ ਐਡਮੀਸ਼ਨ ਭਰਵਾਈ ਗਈ ਹੈ, ਉਹਨਾਂ ਨੂੰ ਇਹ ਫ਼ੀਸ ਵਾਪਸ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਹਨਾਂ ਦੀ ਮੰਗ ਤੇ ਧਿਆਨ ਨਾ ਦਿੱਤਾ ਗਿਆ ਤਾਂ ਵੱਡੇ ਪੱਧਰ ਤੇ ਸੰਘਰਸ ਉਲੀਕਿਆ ਜਾਵੇਗਾ। ਮੌਕੇ ਤੇ ਪੁੱਜਕੇ ਨਾਇਬ ਤਹਿਸੀਲਦਾਰ ਗੁਰਦਰਸ਼ਨ ਸਿੰਘ ਸਿੱਧੂ ਨੇ ਧਰਨਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਐਸ.ਡੀ.ਐਮ ਦੇ ਨਾਂ ਮੰਗ ਪੱਤਰ ਪ੍ਰਾਪਤ ਕਰਕੇ ਉਹਨਾਂ ਦੀ ਮੰਗ ਦਾ ਹੱਲ ਕਰਵਾਉਣ ਦੇ ਯਕੀਨ ਉਪਰੰਤ ਫੈਡਰੇਸ਼ਨ ਤੇ ਮਾਪਿਆਂ ਨੇ ਧਰਨਾ ਚੁੱਕਿਆ। ਇਸ ਮੌਕੇ ਐਸ.ਐਚ.ਓ ਬਿੱਕਰ ਸਿੰਘ, ਟ੍ਰੈਫਿਕ ਇੰਚਾਰਜ ਕਰਨਜੀਤ ਸਿੰਘ ਜੇਜੀ ਵੀ ਮੌਕੇ ਤੇ ਪੁਲਿਸ ਪਾਰਟੀ ਸਮੇਤ ਪੁੱਜ ਗਏ। ਇਸ ਮੌਕੇ ਹਾਜੀ ਮੁਹੰਮਦ ਜਮੀਲ, ਤਾਰਿਕ ਮਾਹੀ, ਮੁਹੰਮਦ ਹਾਰੂਨ, ਮੁਹੰਮਦ ਸ਼ੋਕਤ, ਮੁਹੰਮਦ ਇਮਰਾਨ, ਮੁਹੰਮਦ ਅਰਸ਼ਦ ਆਦਿ ਵੀ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply