Monday, July 1, 2024

ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵੱਲੋਂ 18ਵਾਂ ਕੀਰਤਨ ਦਰਬਾਰ ਅਯੋਜਿਤ

PPN0304201608ਪੱਟੀ, 3 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵੱਲੋਂ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਬਿੱਧੀ ਚੰਦ ਜੀ ਦੀ ਯਾਦ ਨੂੰ ਸਮਰਪਿਤ ਅਠਾਰਵਾਂ ਮਹਾਨ ਕੀਰਤਨ ਦਰਬਾਰ ਦੀ ਯੰਗ ਮੈਨ ਰਾਮਾ ਕ੍ਰਿਸ਼ਨਾ ਕਲੱਬ ਪੱਟੀ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਜਾਪ ਨਾਲ ਕੀਤੀ ਗਈ ਉਪਰੰਤ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਕੀਤੇ ਗਏ। ਕੀਰਤਨ ਦੀ ਆਰੰਭਤਾ ਭਾਈ ਬਿਕਰਮਜੀਤ ਸਿੰਘ ਪੱਟੀ ਵਾਲਿਆਂ ਦੇ ਜਥੇ ਵੱਲੋਂ ਕੀਤੀ ਗਈ ਉਪਰੰਤ ਭਾਈ ਜਤਿੰਦਰ ਸਿੰਘ ਪੱਟੀ ਵਾਲਿਆਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਪੱਟੀ ਦੇ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਉਪਰੰਤ ਭਾਈ ਕਰਨੈਲ ਸਿੰਘ ਜੀ ਹਜ਼ੂੁਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜਥੇ ਨੇ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਭਾਈ ਜਸਕਰਨ ਸਿੰਘ ਜੀ ਪਟਿਆਲੇ ਵਾਲਿਆਂ ਨੇ ਵੀ ਇਸ ਮੌਕੇ ‘ਤੇ ਗੁਰੂ ਦੇ ਚਰਨਾਂ ਵਿੱਚ ਕੀਰਤਨ ਦੁਆਰਾ ਹਾਜ਼ਰੀ ਭਰੀ। ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਟਰੱਸਟ ਅੰਮ੍ਰਿਤਸਰ ਵਾਲਿਆਂ ਨੇ ਰਸ ਭਿੰਨ੍ਹਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਬਾ ਬਿੱਧੀ ਚੰਦ ਜੀ ਦੇ ਇਤਿਹਾਸ ‘ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ‘ਤੇ ਪਹੁੰਚੇ ਸੰਤ ਮਹਾਪੁਰਸ਼ਾਂ ਵਿੱਚ ਸੰਤ ਬਾਬਾ ਅਵਤਾਰ ਸਿੰਘ ਜੀ ਸੰਪਰਦਾਇ ਬਾਬਾ ਬਿੱਧੀ ਚੰਦ ਜੀ ਸੁਰਸਿੰਘ ਵਾਲੇ, ਸੰਤ ਬਾਬਾ ਸ਼ਿੰਦਰ ਸਿੰਘ ਜੀ, ਸੰਤ ਬਾਬਾ ਗਿਆਨ ਸਿੰਘ ਜੀ ਮਨਿਹਾਲੇ ਵਾਲੇ, ਬਾਬਾ ਸੁਰਜੀਤ ਸਿੰਘ ਜੀ ਝਾੜ ਸਾਹਿਬ ਕੈਰੋਂ ਵਾਲਿਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਸਮਾਗਮ ਦੀ ਸਮਾਪਤੀ ਮੌਕੇ ਫੁੱਲਾਂ ਦੀ ਵਰਖਾ ਦਾ ਅਲੌਕਿਕ ਦ੍ਰਿਸ਼ ਦੇਖਣਯੋਗ ਸੀ। ਇਸ ਮੌਕੇ ‘ਤੇ 300 ਸਾਲ ਸਿੱਖੀ ਸਰੂਪ ਦੇ ਨਾਲ ਲਹਿਰ ਤਹਿਤ ਸਿੱਖੀ ਸਰੂਪ ਵਿੱਚ ਪਰਤਣ ਵਾਲੇ ਸੱਜਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜਿੰਮੇਵਾਰੀ ਗੁਰਮੀਤ ਸਿੰਘ ਹੈਪੀ ਅਤੇ ਭਾਈ ਸੁਰਿੰਦਰ ਸਿੰਘ ਟਾਂਕ ਵੱਲੋਂ ਸਾਂਝੇ ਤੌਰ ‘ਤੇ ਨਿਭਾਈ ਗਈ। ਇਸ ਮੌਕੇ ‘ਤੇ ਗੁਰੂ ਚਰਨਾਂ ਵਿੱਚ ਇਲਾਕੇ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਣ ਦੀ ਸੁਮੱਤ ਬਖਸ਼ਣ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ‘ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸ.ਜੀ.ਪੀ.ਸੀ., ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ ਵਾਲੇ, ਕੰਵਲਪ੍ਰੀਤ ਸਿੰਘ ਉਪ ਪ੍ਰਧਾਨ ਨਗਰ ਕੌਂਸਲ ਪੱਟੀ, ਕੁਲਵਿੰਦਰ ਸਿੰਘ ਬੱਬੂ ਪ੍ਰਧਾਨ, ਜੋਗਾ ਸਿੰਘ ਸਕੱਤਰ, ਗੁਰਜੀਤ ਸਿੰਘ ਕੁੱਕੂ, ਨਿਰਮਲ ਸਿੰਘ, ਜਸਬੀਰ ਸਿੰਘ, ਲਖਬੀਰ ਸਿੰਘ, ਅਵਤਾਰ ਸਿੰਘ ਢਿੱਲੋਂ, ਇਕਬਾਲ ਸਿੰਘ, ਕੁਲਵਿੰਦਰ ਸਿੰਘ ਕਾਕਾ, ਜਗਦੀਪ ਸਿੰਘ ਪ੍ਰਿੰਸ, ਗਿਆਨ ਸਿੰਘ ਮਠਾੜੂ, ਅੰਮ੍ਰਿਤਪਾਲ ਸਿੰਘ, ਭਗਵੰਤ ਸਿੰਘ, ਸੁਖਵਿੰਦਰ ਸਿੰਘ, ਡਾ. ਗੁਰਚਰਨਜੀਤ ਕੌਰ ਦਲੇਰ, ਚਰਨਕਮਲ ਸਿੰਘ, ਮੇਹਰ ਸਿੰਘ, ਮੁਖਤਿਆਰ ਸਿੰਘ ਕੋਟਲੀ ਵਾਲਿਆਂ, ਗੁਰਦਿਆਲ ਸਿੰਘ ਰੇਲਵੇ ਵਾਲੇ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply