ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਦੋਹਰੀ ਵੋਟ ਦੇ ਮਾਮਲੇ ਵਿਚ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਨੇ ਕੈਬਨਿਟ ਮੰਤਰੀ ਅਨਿਲ ਜੋਸ਼ੀ ‘ਤੇ ਅਪਰਾਧਿਕ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਸ ਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਉਹ ਅਨਿਲ ਜੋਸ਼ੀ ਵਿਰੁੱਧ ਵੱਖ-ਵੱਖ ਧਾਰਾਵਾਂ ਦੇ ਤਹਿਤ ਅਪਰਾਧਿਕ ਕਾਰਵਾਈ ਕਰ ਕੇ ੩੦ ਦਿਨਾਂ ਵਿਚ ਰਿਪੋਰਟ ਪੇਸ਼ ਕਰੇ। ਇਸ ਦੋਹਰੀ ਵੋਟ ਦੇ ਮਾਮਲੇ ਵਿਚ ਜਿਨ੍ਹਾਂ ਈ. ਆਰ. ਓ. ਜਾਂ ਹੋਰ ਅਧਿਕਾਰੀਆਂ ਨੇ ਰਿਕਾਰ ਖੁਰਦ-ਬੁਰਦ ਕਰਨ ਦਾ ਯਤਨ ਕੀਤਾ, ਉਨ੍ਹਾਂ ਨੂੰ ਵੀ ਮਾਮਲੇ ਵਿਚ ਸ਼ਾਮਲ ਕਰਦਿਆਂ. ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਚੋਣ ਕਮਿਸ਼ਨ ਦੇ ਇਸ ਫੈਸਲੇ ਉਪਰੰਤ ਕਾਂਗਰਸੀਆਂ ਵਲੋਂ ਨੈਤਿਕਤਾ ਦੇ ਆਧਾਰ ‘ਤੇ ਅਨਿਲ ਜੋਸ਼ੀ ਪਾਸੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ।ਇਸ ਦੇ ਨਾਲ ਹੀ । ਇਸੇ ਦੌਰਾਨ ਕਮਿਸ਼ਨ ਦੀਆਂ ਕਾਪੀਆ ਮੀਡੀਆ ਨੂੰ ਦਿਖਾਂਉਂਦੇ ਹੋਏ ਐਡਵੋਕੇਟ ਸੰਦੀਪ ਗੌਰਸੀ ਤੇ ਵਿਨੀਤ ਮਹਾਜਨ ਨੇ ਦੱਸਿਆ ਹੈ ਕਿ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਦੋਹਰੀ ਵੋਟ ਦੇ ਮਾਮਲੇ ਵਿਚ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਕੋਲ 19 ਨਵੰਬਰ 2012 ਨੂੰ ਇਹ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਨਿਲ ਜੋਸ਼ੀ ਦੀ ਅੰਮ੍ਰਿਤਸਰ ਉਤਰੀ ਹਲਕੇ ਦੇ ਨਾਲ-ਨਾਲ ਹਲਕਾ ਪੂਰਬੀ ਅਤੇ ਪਰਿਵਾਰ ਦੇ ਮੈਂਬਰਾਂ ਦੀ ਅੰਮ੍ਰਿਤਸਰ ਤੇ ਤਰਨਤਾਰਨ ਵਿਚ ਵੀ ਵੋਟ ਬਣੀ ਹੈ।
ਈ. ਸੀ. ਆਈ. ਵਲੋਂ ਪੰਜਾਬ ਚੋਣ ਕਮਿਸ਼ਨ ਨੂੰ ਜਿਸ ਆਰ. ਪੀ. ਐਕਟ 1950 ਤਹਿਤ ਮਾਮਲਾ ਦਰਜ ਕਰਨ ਦਾ ਹੁਕਮ ਦਿਤਾ ਹੈ।ਉਸ ਤਹਿਤ ਇਕ ਸਾਲ ਦਾ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ।ਐਡਵੋਕੇਟ ਗੌਰਸੀ ਤੇ ਮਹਾਜਨ ਦਾ ਕਹਿਣਾ ਹੈ ਕਿ ਕਿ ਉਨਾਂ ਦੀ ਲੜਾਈ ਇਥੇ ਖਤਮ ਨਹੀਂ ਹੁੰਦੀ, ਉਹ ਮੰਤਰੀ ਅਨਿਲ ਜੋਸ਼ੀ ਦੀ ਮੈਂਬਰੀ ਰੱਦ ਕਰਵਾਉਣ ਲਈ ਹਾਈਕੋਰਟ ਤੇ ਸੁਪਰੀਮ ਕੋਰਟ ‘ਚ ਜਾ ਕੇ ਅਨਿਲ ਜੋਸ਼ੀ ਦਾ ਸੱਚ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇਗਾ।