Monday, July 1, 2024

ਭਾਰਤ-ਪਾਕਿਸਤਾਨ ਸਰਹੱਦ ‘ਤੇ ਲਹਿਰਾਏਗਾ ਦੇਸ਼ ਦਾ ਸਭ ਤੋਂ ਉੱਚਾ ਤਿੰਰਗਾ -ਜੋਸ਼ੀ

Anil Joshi Pic 1ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਭਾਰਤ ਤੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਹੁਣ ਭਾਰਤ ਦਾ ਸਭ ਤੋਂ ਉੱਚਾ ਤਿੰਰਗਾ ਲਹਿਰਾਉਂਦਾ ਨਜ਼ਰ ਆਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸੀਨੀਅਰ ਇੰਜੀਨੀਅਰ ਸ੍ਰੀ ਸੇਖੜੀ ਨੇ ਦੱਸਿਆ ਕਿ ਇਹ ਤਿਰੰਗਾ ਭਾਰਤ ਦੇ ਨਾਲ-ਨਾਲ ਪਾਕਿਸਤਾਨ ਵਿਚੋਂ ਵੀ ਦੂਰੋਂ ਨਜ਼ਰ ਆਵੇਗਾ। ਉਨ੍ਹਾਂ ਦੱਸਿਆ ਕਿ ਅਟਾਰੀ ਸਰਹੱਦ ਵਿਖੇ ਰੀਟਰੀਟ ਵਾਲੇ ਸਥਾਨ ਤੋਂ ਪਹਿਲਾਂ ਇਹ ਤਿਰੰਗਾ ਸਥਾਪਿਤ ਕੀਤਾ ਜਾਵੇਗਾ। ਸ੍ਰੀ ਸੇਖੜੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਇਸ ਝੰਡੇ ਨੂੰ ਭਲਕੇ 5 ਅਪ੍ਰੈਲ ਨੂੰ ਲਗਾਉਣ ਦਾ ਨੀਂਹ ਪੱਥਰ ਰੱਖਣਗੇ। ਉਨਾਂ ਦੱਸਿਆ ਕਿ ਇਸ ਤਿਰੰਗੇ ਨੂੰ ਸਥਾਪਿਤ ਕਰਨ ‘ਤੇ ਲਗਭਗ ਇਕ ਕਰੋੜ ਦੀ ਲਾਗਤ ਆਵੇਗੀ ਅਤੇ ਇਸ ਨੂੰ ਤਿੰਨ ਮਹੀਨੇ ਵਿਚ ਪੂਰਾ ਕਰ ਲਿਆ ਜਾਵੇਗਾ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply