Monday, July 1, 2024

ਗੁ: ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਪੁਰਬ ਮਨਾਉਣ ਲਈ 12 ਅਪ੍ਰੈਲ ਨੂੰ ਜਾਵੇਗਾ ਜਥਾ – ਬੇਦੀ

ਅੰਮ੍ਰਿਤਸਰ, 4 ਅਪੈ੍ਰਲ (ਗੁਰਪ੍ਰੀਤ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਜਥਾ 12 ਅਪ੍ਰੈਲ ਨੂੰ ਰਵਾਨਾ ਹੋਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਪੁਰਬ ਮਨਾਉਣ ਲਈ ਪਹਿਲਾ ਪ੍ਰੋਗਰਾਮ 10 ਅਪੈ੍ਰਲ ਤੋਂ 19 ਅਪ੍ਰੈਲ 2016 ਤੀਕ ਦਾ ਉਲੀਕਿਆ ਗਿਆ ਸੀ, ਪਰ ਹੁਣ ਪਾਕਿਸਤਾਨ ਸਰਕਾਰ ਵੱਲੋਂ ਨਵੇਂ ਪ੍ਰੋਗਰਾਮ ਤਹਿਤ ਇਹ ਜਥਾ 12 ਅਪ੍ਰੈਲ ਨੂੰ ਰਵਾਨਾ ਹੋਵੇਗਾ ਤੇ 21 ਅਪ੍ਰੈਲ ਨੂੰ ਵਾਪਸ ਆਵੇਗਾ।ਉਨ੍ਹਾਂ ਕਿਹਾ ਕਿ ਵਿਸਾਖੀ ਪੁਰਬ ਮਨਾਉਣ ਜਾਣ ਵਾਲਾ ਜਥਾ 12 ਅਪ੍ਰੈਲ ਨੂੰ ਵਾਹਗਾ ਰੇਲਵੇ ਸਟੇਸ਼ਨ ਰਾਹੀਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਲਈ ਰਵਾਨਾ ਹੋਵੇਗਾ ਜੋ 13 ਅਪ੍ਰੈਲ ਨੂੰ ਠਹਿਰਾ ਕਰੇਗਾ ਤੇ ਇਥੇ 14 ਅਪੈ੍ਰਲ ਨੂੰ ਖਾਲਸੇ ਦਾ ਜਨਮ ਦਿਹਾੜਾ ਮਨਾਉਣ ਹਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।ਉਨ੍ਹਾਂ ਕਿਹਾ ਕਿ 15 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਾਵੇਗਾ ਜੋ 16 ਅਪ੍ਰੈਲ ਨੂੰ ਇਸੇ ਅਸਥਾਨ ਪੁਰ ਰਾਤ ਵਿਸ਼ਰਾਮ ਕਰੇਗਾ।
ਸ. ਬੇਦੀ ਨੇ ਕਿਹਾ ਕਿ 17 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ) ਲਈ ਰਵਾਨਾ ਹੋਵੇਗਾ ਇਥੋਂ ਵਾਪਸ ਨਨਕਾਣਾ ਸਾਹਿਬ ਆਵੇਗਾ ਜਿਥੋਂ 18 ਅਪ੍ਰੈਲ ਨੂੰ ਜਥਾ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਜਾਵੇਗਾ।ਉਨ੍ਹਾਂ ਦੱਸਿਆ ਕਿ 19 ਅਪੈ੍ਰਲ ਨੂੰ ਇਹ ਜਥਾ ਗੁਰਦੁਆਰਾ ਰੌੜੀ ਸਾਹਿਬ ਏਮਨਾਬਾਦ ਜ਼ਿਲ੍ਹਾ ਗੁਜ਼ਰਾਵਾਲਾ ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਜਾਵੇਗਾ ਜਿਥੋਂ ਵਾਪਸ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਆਵੇਗਾ।20 ਅਪ੍ਰੈਲ ਨੂੰ ਇਸ ਅਸਥਾਨ ਪੁਰ ਰਹਿਣ ਉਪਰੰਤ 21 ਅਪ੍ਰੈਲ ਨੂੰ ਭਾਰਤ ਵਾਪਸ ਪਰਤੇਗਾ।
ਸ. ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਪੁਰਬ ਮਨਾਉਣ ਜਾਣ ਵਾਲੇ ਯਾਤਰੂਆਂ ਦੇ 894 ਪਾਸਪੋਰਟ ਵੀਜ਼ੇ ਲੱਗਣ ਲਈ ਕੇਂਦਰ ਅਤੇ ਪਾਕਿਸਤਾਨ ਸਫਾਰਤਖਾਨੇ ਨੂੰ ਭੇਜੇ ਗਏ ਹਨ।ਉਨ੍ਹਾਂ ਕਿਹਾ ਕਿ ਸ. ਰਘਬੀਰ ਸਿੰਘ ਸਹਾਰਨਮਾਜਰਾ ਮੈਂਬਰ ਸ਼ੋ੍ਰਮਣੀ ਕਮੇਟੀ ਪਾਰਟੀ ਲੀਡਰ ਤੇ ਸ. ਹਰਦੇਵ ਸਿੰਘ ਰੋਗਲਾ ਮੈਂਬਰ ਸ਼ੋ੍ਰਮਣੀ ਕਮੇਟੀ ਡਿਪਟੀ ਪਾਰਟੀ ਲੀਡਰ ਦੀ ਅਗਵਾਈ ਵਿੱਚ ਯਾਤਰੂਆਂ ਦਾ ਜਥਾ ਪਾਕਿਸਤਾਨ ਜਾਵੇਗਾ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply