Monday, July 1, 2024

ਮਾਮਲਾ ਥਾਣਾ ਵੈਰੋਵਾਲ ਦੀ ਪੁਲਿਸ ਵੱਲੋਂ ਦਲਿਤ ਭਾਈਚਾਰੇ ‘ਤੇ ਪਰਚੇ ਦਰਜ ਕਰਨ ਦਾ

PPN0504201602ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਥਾਣਾ ਵੈਰੋਵਾਲ ਦੀ ਪੁਲਿਸ ਵੱਲੋਂ ਸਿਆਸੀ ਸ਼ਹਿ ‘ਤੇ ਗ਼ਰੀਬ ਤੇ ਦਲਿਤ ਭਾਈਚਾਰੇ ‘ਤੇ ਝੂਠੇ ਪਰਚੇ ਦਰਜ ਕਰਨ ਅਤੇ ਧੱਕੇਸ਼ਾਹੀ ਦੇ ਿਖ਼ਲਾਫ਼ ਤੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵੱਲੋਂ ਅੱਜ ਹਰੀਕੇ ਹੈੱਡ ਵਰਕਸ ‘ਤੇ ਧਰਨਾ ਲਗਾ ਕੇ ਰਾਸ਼ਟਰੀ ਮਾਰਗ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਕੌਮੀ ਚੇਅਰਮੈਨ ਨਛੱਤਰ ਨਾਥ ਸ਼ੇਰਗਿੱਲ ਦੀ ਅਗਵਾਈ ਹੇਠ ਹਰੀਕੇ ਵਿਖੇ ਇਕੱਠ ਹੋਇਆ। ਧਰਨੇ ਦਾ ਪਤਾ ਲੱਗਣ ‘ਤੇ ਥਾਣਾ ਮੁਖੀ ਹਰੀਕੇ ਬਲਕਾਰ ਸਿੰਘ ਨੇ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਰਾਬਤਾ ਕੀਤਾ ਅਤੇ ਧਰਨਾ ਦੇਣ ਲਈ ਹਰੀਕੇ ਪਹੁੰਚੇ ਆਗੂਆਂ ਨੂੰ ਗੱਲਬਾਤ ਲਈ ਥਾਣਾ ਹਰੀਕੇ ਵਿਖੇ ਬੁਲਾਇਆ। ਇਸ ਮੌਕੇ ‘ਤੇ ਡੀ.ਐੱਸ.ਪੀ. (ਡੀ) ਸਤਪਾਲ ਸਿੰਘ, ਤਹਿਸੀਲਦਾਰ ਅਮਰਜੀਤ ਸਿੰਘ ਥਾਣਾ ਹਰੀਕੇ ਵਿਖੇ ਪੁੱਜੇ। ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਆਗੂਆਂ ਨੇ ਕਿਹਾ ਕਿ ਥਾਣਾ ਵੈਰੋਵਾਲ ਦੀ ਪੁਲਿਸ ਵੱਲੋਂ ਸਿਆਸੀ ਸ਼ਹਿ ‘ਤੇ ਗ਼ਰੀਬ ਤੇ ਦਲਿਤ ਭਾਈਚਾਰੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ, ਜੋਕਿ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਅੱਗੇ ਮੰਗ ਰੱਖੀ ਕਿ ਦਲਜੀਤ ਕੌਰ ਪਤਨੀ ਜਰਨੈਲ ਸਿੰਘ ਵਾਸੀ ਵੈਰੋਵਾਲ ਬਾਵਿਆਂ ਨੂੰ ਜਾਤੀਸੂਚਕ ਸ਼ਬਦ ਬੋਲਣ ਅਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਵਿਅਕਤੀਆਂ ਤੇ ਸਰਪੰਚ ਉੱਪਰ ਪਰਚਾ ਦਰਜ ਕੀਤਾ ਜਾਵੇ। ਕੁਲਦੀਪ ਕੌਰ ਪਤਨੀ ਕੇਹਰ ਸਿੰਘ ਵਾਸੀ ਕੁੜੀਵਲਾਹ ਦੀ ਕੁੱਟਮਾਰ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ, ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਖੋਜਕੀਪੁਰ ਦੇ ਘਰ ਦਾਖ਼ਲ ਹੋ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡੀ.ਐੱਸ.ਪੀ. (ਡੀ.) ਸਤਪਾਲ ਸਿੰਘ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕੇਸਾਂ ਦੀ ਇਨਕੁਆਰੀ ਕੀਤੀ ਜਾਵੇਗੀ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸਦੇ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਨਛੱਤਰਨਾਥ ਸ਼ੇਰਗਿੱਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਾਨੂੰ ਗੱਲਬਾਤ ਲਈ ਸੱਦਿਆ ਗਿਆ ਸੀ ਅਤੇ ਸਾਡੀਆਂ ਕੁਝ ਮੰਗਾਂ ਅਧਿਕਾਰੀਆਂ ਨੇ ਮੰਨ ਲਈਆਂ ਹਨ ਅਤੇ ਬਾਕੀ ਮੰਗਾਂ ਮੰਨਣ ਦਾ ਵੀ ਭਰੋਸਾ ਦਿਵਾਇਆ ਗਿਆ ਹੈ। ਇਸ ਭਰੋਸੇ ਉਪਰੰਤ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵੱਲੋਂ ਰਾਸ਼ਟਰੀ ਮਾਰਗ ਜਾਮ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਵੱਲੋਂ ਜ਼ੋਨ ਇੰਚਾਰਜ਼ ਸਰਤਾਜ ਸਿੰਘ ਸੰਧੂ ਹਰੀਕੇ, ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਪੰਜਾਬ ਯੂਥ ਵਿੰਗ ਦੇ ਚੇਅਰਮੈਨ ਸੰਦੀਪ ਸਿੰਘ ਖੋਸਲਾ, ਜ਼ਿਲ੍ਹਾ ਚੇਅਰਮੈਨ ਗੁਰਪ੍ਰੀਤ ਸਿੰਘ ਕੱਲ੍ਹਾ, ਸ਼ਹਿਰੀ ਪ੍ਰਧਾਨ ਲੱਕੀ, ਸਵਰਨ ਸਿੰਘ ਖਹਿਰਾ ਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply