ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀਬੀਕੇ ਡੀਏਵੀ ਕਾਲਜ ਵੂਮੈਨ ਦੀ ਤਾਨੀਆਂ ਖੁਰਾਣਾ ਨੇ ਬੀ. ਥੀਏਟਰ ਐਂਡ ਸਟੇਜ ਕਰਾਫ਼ਟ ਸਮੈਸਟਰ-1 ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਸੰਬਰ 2015 ਦੀ ਪ੍ਰੀਖਿਆਂਵਾ ਵਿੱਚੋਂ ਪਹਿਲੀ ਤੇ ਸਮੈਸਟਰ-3 ਦੀ ਪਰਮਿੰਦਰ ਕੌਰ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ ਜਦੋ ਕਿ ਰਿਧਿਮਾ ਗੁਪਤਾ ਨੇ ਦੂਸਰੀ ਅਤੇ ਕਿਰਨਦੀਪ ਕੌਰ ਨੇ ਕ੍ਰਮਵਾਰ ਤੀਸਰੀ ਪੁਜੀਸ਼ਨ ਹਾਸਲ ਕੀਤੀ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੰਦਿਆਂ ਅਤੇ ਉਤਸ਼ਾਹਿਤ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਉੱਚ ਪੁਜ਼ੀਸ਼ਨਾਂ ਨੂੰ ਬਰਕਰਾਰ ਰੱਖਣ।ਉਹਨਾਂ ਨੇ ਅਧਿਆਪਕਾਂ ਦੀ ਪ੍ਰਸੰਸ਼ਾ ਕੀਤੀ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਨੇ ਇਹ ਉੱਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ।ਇਸ ਮੌਕੇ ਡਾ ਸ਼ਰਮਾ ਕੋ-ਆਰਡੀਨੇਟਰ ਬੀ. ਥੀਏਟਰ ਐਂਡ ਸਟੇਜ ਕਰਾਫਟ ਅਤੇ ਡਾ. ਸਿਮਰਦੀਪ ਡੀਨ ਅਕਾਦਮਿਕ ਸਮੇਤ ਹੋਰ ਸਟਾਫ਼ ਮੈਂਬਰ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media