Friday, July 5, 2024

ਪੈਟਰੋਲ 62.23 ਅਤੇ ਡੀਜ਼ਲ 49.60 ਰੁਪਏ ਪ੍ਰਤੀ ਲੀਟਰ ਮਿਲੇਗਾ

PPN0504201608ਸੰਦੌੜ, 5 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ। ਮੁੱਖ ਤੇਲ ਕੰਪਨੀ ਇੰਡੀਅਨ ਆਇਲ ਵੱਲੋਂ ਕੀਤੇ ਐਲਾਨ ਮੁਤਾਬਿਕ ਪੈਟਰੋਲ ਦੀ ਕੀਮਤ ਵਿੱਚ 2.19 ਰੁਪਏ ਤੇ ਡੀਜ਼ਲ ਦੀ ਕੀਮਤ ਵਿੱਚ 98 ਪੈਸੇ ਦਾ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀਆਂ ਵੱਲੋਂ ਕੀਤਾ ਗਿਆ ਵਾਧਾ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ। ਅਜੇ ਕੁੱਝ ਦਿਨ ਪਹਿਲਾਂ ਹੀ ਤੇਲ ਕੰਪਨੀਆਂ ਨੇ ਕੀਮਤਾਂ ਵਿੱਚ ਵਾਧਾ ਕੀਤਾ ਸੀ। ਇੱਕ ਵਾਰ ਫਿਰ ਤੋਂ ਕੀਮਤਾਂ ਵਧਾ ਕੇ ਮਹਿੰਗਾਈ ਦੇ ਇਸ ਦੌਰ ਵਿੱਚ ਲੋਕਾਂ ਦੀ ਦਿੱਕਤਾਂ ਹੋਰ ਵਧਾ ਦਿੱਤੀਆਂ ਹਨ। ਇਸ ਖਬਰ ਨੂੰ ਸੁਣਦੇ ਹੀ ਲੋਕਾਂ ਵਿਚ ਭਾਰੀ ਨਿਰਾਸਾ ਪਾਈ ਜਾ ਰਹੀ ਹੈ ਅਤੇ ਸਰਕਾਰ ਵਲੋਂ ਮਹਿੰਗਾਈ ਨੂੰ ਠੱਲ ਪਾਉਣ ਦੀ ਜਗ੍ਹਾ ਵਧਾਉਣ ਬਾਰੇ ਚਰਚਾ ਕੀਤੀ ਜਾ ਰਹੀ ਹੈ ਕਈ ਤਾਂ ਕਦੇ ਘਟੇ ਤੇ ਘਟੇ ਰੇਟਾਂ ਤੋਂ ਵੱਧੇ ਰੇਟਾਂ ਨੂੰ ਲੈ ਕੇ ਹੱਸਦਿਆਂ ਕਿਹਾ ਜਾ ਰਿਹਾ ਹੈ ਕਿ ” ਇਹ ਨੇ ਸਰਕਾਰ ਵਲੋਂ ਕੀਤੇ ”ਅੱਛੇ ਦਿਨਾਂ” ਦੇ ਉਲਟ ਸਬਦ ”ਬੂਰੇ ਦਿਨਾਂ” ਦੇ ਪੂਰੇ ਕੀਤੇ ਵਾਅਦੇ। ਇਨਾਂ ਨੂੰ ਹਾਸੋ ਹੀਣੀ ਲੈ ਕੇ ਕਿ ਨਵੀਂ ਕੀਮਤਾਂ ਅਨੁਸਾਰ ਚੰਡੀਗੜ੍ਹ ਵਿੱਚ ਹੁਣ ਪੈਟਰੋਲ 62.23 ਰੁਪਏ ਅਤੇ ਡੀਜ਼ਲ 49.60 ਰੁਪਏ ਪ੍ਰਤੀ ਲੀਟਰ ਮਿਲੇਗਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply