Monday, July 8, 2024

ਪੰਜਾਬ ਪੋਸਟ ਦੀ ਖਬਰ ਦਾ ਅਸਰ : ‘ਵਨਸ ਅਪੌਨ ਏ ਟਾਈਮ ਇਨ ਅੰਮ੍ਰਿਤਸਰ’ ‘ਤੇ ਸਿੰਘ ਸਾਹਿਬ ਦਾ ਸਟੈਂਡ

G. Gurbachan S11aਸੰਦੌੜ, 5 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ”ਸਿੱਖ ਧਰਮ ਜਾਂ ਇਤਿਹਾਸ ਨਾਲ ਜੁੜੀ ਫਿਲਮ ਬਣਾਉਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਤੋਂ ਇਜਾਜ਼ਤ ਲੈਣੀ ਜ਼ਰੂਰੀ ਹੈ।ਪੰਜਾਬੀ ਫਿਲਮ ‘ਵਨਸ ਏ ਅਪੌਨ ਅ ਟਾਈਮ ਇਨ ਅੰਮ੍ਰਿਤਸਰ’ ਦੇ ਟ੍ਰੇਲਰ ਨੂੰ ਦੇਖ ਕੇ ਸਿੱਖ ਸੰਗਤ ਵਿਚ ਰੋਸ਼ ਅਤੇ ਵਿਵਾਦ ਖੜ੍ਹਾ ਹੋਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਇਹ ਹਦਾਇਤ ਦਿੱਤੀ ਜਾਰੀ ਕੀਤੀ ਹੈ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸੈਂਸਰ ਬੋਰਡ ਵਿੱਚ ਘੱਟੋ-ਘੱਟ ਦੋ ਸਿੱਖ ਵਿਦਵਾਨਾਂ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਜੋ ਸਿੱਖਾਂ ਦੇ ਮਨਾਂ ਨੂੰ ਠੇਸ ਪੁਚਾਉਣ ਵਾਲੀਆਂ ਫਿਲਮਾਂ ਨੂੰ ਇਜਾਜ਼ਤ ਨਾ ਦਿੱਤੀ ਜਾ ਸਕੇ।ਉਨ੍ਹਾਂ ਕਿਹਾ ਕਿ ਅਜਿਹਾ ਕਈ ਵਾਰ ਹੋ ਚੁੱਕਾ ਹੈ ਕਿ ਫਿਲਮਾਂ ਦੇ ਬਣ ਜਾਂ ਮਗਰੋਂ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ।ਇੱਥੇ ਦੱਸ ਦਈਏ ਕਿ ਪੰਜਾਬੀ ਫਿਲਮ ‘ਵਨਸ ਏ ਟਾਈਮ ਅਪੌਨ ਇਨ ਅੰਮ੍ਰਿਤਸਰ’ ਵਿੱਚ ਹਰਿਮੰਦਰ ਸਾਹਿਬ ਪਰਿਕਰਮਾ ਵਿੱਚ ਦਿਖਾਏ ਗਏ ਹਿੰਸਕ ਦ੍ਰਿਸ਼ਾਂ ਨੂੰ ਲੈ ਕੇ ਸਿੱਖ ਜਗਤ ਵਿਚ ਵਿਵਾਦ ਖੜ੍ਹਾ ਹੋ ਗਿਆ ਹੈ। ਸੋਸ਼ਲ ਮੀਡੀਆ ‘ਤੇ ਵੀ ਚੜ੍ਹੇ ਦਿਨ ਵੱਧ ਰਹੀ ਚਰਚਾ ਮਗਰੋਂ ਸ਼੍ਰੋਮਣੀ ਕਮੇਟੀ ਨੇ ਵੀ ਫਿਲਮ ਨਿਰਮਾਤਾ ਨੂੰ ਤਾੜਨਾ ਕੀਤੀ ਹੈ ਤੇ ਇਹ ਸੀਨ ਹਟਾਉਣ ਲਈ ਕਿਹਾ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply