Friday, March 6, 2026

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਸ਼ਨੀਵਾਰ

Rana Paramjit  Singhਨਵੀਂ ਦਿੱਲੀ, 5 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ ਇਸ ਸ਼ਨੀਵਾਰ, 9 ਅਪ੍ਰੈਲ ਨੂੰ ਸਵੇਰੇ 10 ਵਜੇ ਮਾਸਟਰ ਤਾਰਾ ਸ਼ਿੰਘ ਆਡੀਟੋਰੀਅਮ, ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਵਿੱਖੇ ‘ਬਾਬਾ ਬੰਦਾ ਸਿੰਘ ਬਹਾਦਰ ਦੀ ਸਿੱਖ ਪੰਥ ਨੂੰ ਦੇਣ ਅਤੇ ਸ਼ਹਾਦਤ’ ਵਿਸ਼ੇ ਪੁਰ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ ਕੇ ਆਏ ਵਿਦਵਾਨਾਂ ਅਤੇ ਸ੍ਰੋਤਿਆਂ ਦਾ ਸੁਆਗਤ ਕਰਨਗੇ, ਜਦਕਿ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਅਰੰਭਕ ਸ਼ਬਦ ਰਾਹੀਂ ਸੈਮੀਨਾਰ ਦੀ ਅਰੰਭਤਾ ਕਰਨਗੇ। ਸ. ਰਾਣਾ ਨੇ ਦਸਿਆ ਕਿ ਬਾਬਾ ਬੰਤਾ ਸਿੰਘ (ਮੁੰਡਾ ਪਿੰਡ) ਅਤੇ ਡਾ. ਸੁਖਪ੍ਰੀਤ ਸਿੰਘ ਉਦੋਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ, ਪਹਿਲੇ ਖਾਲਸਾ ਰਾਜ ਦੀ ਸਥਾਪਨਾ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਸ਼ਹਾਦਤ ਪੁਰ ਅਪਣੇ ਵਿਚਾਰ ਪੇਸ਼ ਕਰਨਗੇ। ਉਪਰੰਤ ਉਹ (ਰਾਣਾ ਪਰਮਜੀਤ ਸਿੰਘ) ਆਏ ਮਹਿਮਾਨਾਂ ਅਤੇ ਸ੍ਰੋਤਿਆਂ ਦਾ ਧੰਨਵਾਦ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply