ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ)-ਖੇਤੀਬਾੜੀ ਵਿਭਾਗ ਵੱਲੋਂ ਆਤਮਾ ਦੇ ਸਹਿਯੋਗ ਨਾਲ ਸਾਉਣੀ 2016 ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ/ਪ੍ਰਦਰਸ਼ਨੀ ਵੀਰਵਾਰ 7 ਅਪ੍ਰੈਲ 2016 ਨੂੰ ਗੁਰੂ ਨਾਨਕ ਭਵਨ, ਨਜ਼ਦੀਕ ਬੱਸ ਸਟੈਂਡ ਅੰਮ੍ਰਿਤਸਰ ਵਿਖੇ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਇਸ ਮੇਲੇ ਦੇ ਮੁੱਖ ਮਹਿਮਾਨ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਸ. ਜਸਬੀਰ ਸਿੰਘ ਬੈਂਸ ਹੋਣਗੇ ਜਦਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਮੇਲੇ ਦੀ ਪ੍ਰਧਾਨਗੀ ਕਰਨਗੇ।
ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਬਾਰੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵੱਲੋਂ ਨਵੀਨਤਮ ਅਤੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਲੇਗਾ ਅਤੇ ਇਸ ਮੌਕੇ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media