Wednesday, July 3, 2024

ਪੰਜਾਬ ਸਰਕਾਰ ਨੇ ਰਾਜ ਵਿਚ ਖੇਡਾਂ ਦਾ ਮਾਹੌਲ ਸਿਰਜਣ ‘ਤੇ ਵੱਡਾ ਨਿਵੇਸ਼ ਕੀਤਾ – ਮਜੀਠੀਆ

Bikram Singh Majithia

ਮਹਿਤਾ ਚੌਕ, 5 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਰਾਜ ਵਿਚ ਖੇਡਾਂ ਦਾ ਮਾਹੌਲ ਸਿਰਜਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਇਸ ਲਈ ਖੇਡਾਂ ਦੇ ਮੁੱਢਲੇ ਢਾਂਚੇ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਸੁਰਜੀਤ ਕਰਨ ਤੋਂ ਇਲਾਵਾ ਖਿਡਾਰੀਆਂ ਨੂੰ ਚੰਗੀਆਂ ਨੌਕਰੀਆਂ ਦੇ ਕੇ ਨਿਵਾਜਿਆ ਗਿਆ ਹੈ। ਅੱਜ ਪਿੰਡ ਖੱਬੇ ਰਾਜਪੂਤਾਂ ਵਿਖੇ ਦਸਮੇਸ਼ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਟੂਰਨਾਮੈਂਟ ਦੀ ਸਮਾਪਤੀ ਮੌਕੇ ਬਤੌਰ ਮੁੱਖ ਮਹਿਮਾਨ ਪੁੱਜੇ, ਸ. ਮਜੀਠੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਕਬੱਡੀ ਦਾ ਵਿਸ਼ਵ ਕੱਪ ਕਰਵਾ ਕੇ ਜਿੱਥੇ ਮਾਂ ਖੇਡ ਕਬੱਡੀ ਨੂੰ ਉਤਸ਼ਾਹਤ ਕੀਤਾ ਗਿਆ, ਉਥੇ ਹੁਣ ਬਲਾਕ ਪੱਧਰ ‘ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਸ਼ਕਤੀ ਨੂੰ ਉਸਾਰੂ ਦਿਸ਼ਾ ਮਿਲ ਸਕੇ। ਉਨਾਂ ਦੱਸਿਆ ਕਿ ਬਲਾਕ ਪੱਧਰ ‘ਤੇ ਬਣਨ ਵਾਲੇ ਇੰਨਾਂ ਸਟੇਡੀਅਮਾਂ ‘ਤੇ ਪ੍ਰਤੀ ਸਟੇਡੀਅਮ 1.60 ਕਰੋੜ ਰੁਪਏ ਦਾ ਖਰਚਾ ਆਵੇਗਾ। ਉਨਾਂ ਦੱਸਿਆ ਕਿ ਰਾਜ ਵਿਚ 6 ਹਾਕੀ ਐਸਟੋਰਟਰਫ ਅਤੇ 10 ਬਹੁਮੰਤਵੀ ਸਟੇਡੀਅਮ ਬਣਾਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਪੰਜਾਬ ਨੂੰ ਮਾਣ ਹੈ ਕਿ ਭਾਰਤ ਵਿਚ ਮੌਜੂਦ ਤਿੰਨ ਵਿਸ਼ਵ ਪੱਧਰੀ ਐਸਟੋਟਰਫ ਮੈਦਾਨਾਂ ਵਿਚ 2 ਇਕੱਲੇ ਪੰਜਾਬ ਵਿਚ ਹਨ। ਸ. ਮਜੀਠੀਆ ਨੇ ਦੱਸਿਆ ਕਿ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਦਾਰਿਆਂ ਵਿਚ ਦਾਖਲੇ ਤੇ ਸਰਕਾਰੀ ਨੌਕਰੀਆਂ ਵਿਚ ਭਰਤੀ ਲਈ ਖਿਡਾਰੀਆਂ ਨੂੰ 3 ਫੀਸਦੀ ਵਿਸ਼ੇਸ਼ ਕੋਟਾ ਲਾਗੂ ਕੀਤਾ ਗਿਆ ਹੈ ਅਤੇ ਚੰਗੇ ਖਿਡਾਰੀਆਂ ਨੂੰ ਸਰਕਾਰੀ ਵਿਭਾਗਾਂ ਵਿਚ ਪਹਿਲੇ ਦਰਜੇ ਦੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਸ. ਮਜੀਠੀਆ ਨੇ ਇਸ ਮੌਕੇ ਪਿੰਡ ਅਤੇ ਕਲੱਬ ਨੂੰ ਵਿਕਾਸ ਕੰਮਾਂ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਬੋਲਦੇ ਹਲਕਾ ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾ ਨੇ ਜਿੱਥੇ ਮੇਲੇ ਵਿਚ ਪਧਾਰਨ ‘ਤੇ ਸ. ਮਜੀਠੀਆ ਸਾਹਿਬ ਨੂੰ ਜੀ ਆਇਆਂ ਕਿਹਾ ਉਥੇ ਨੌਜਵਾਨਾਂ ਦੀ ਪ੍ਰਸੰਸਾ ਕਰਦੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਉਸਾਰੂ ਸੇਧ ਦੇਣ ਲਈ ਅਜਿਹੇ ਖੇਡ ਮੇਲੇ ਪਿੰਡ-ਪਿੰਡ ਕਰਵਾਉਣ ਦੀ ਵੱਡੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਸ. ਗੁਰਮੀਤ ਸਿੰਘ ਅਤੇ ਹੋਰ ਪਤੰਵਤੇ ਸੱਜਣ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply