Thursday, September 3, 2026

ਜਥੇ: ਹਰੀ ਸਿੰਘ ਜ਼ੀਰਾ ਦੀ ਅਗਵਾਈ ਵਿੱਚ ਸੰਗਤਾਂ ਨੇ ਕੀਤੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ

PPN0504201619

ਅੰਮ੍ਰਿਤਸਰ, 5 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਹਰੀ ਸਿੰਘ ਜ਼ੀਰਾ ਹਲਕਾ ਐਮ ਐਲ ਏ ਦੀ ਅਗਵਾਈ ਵਿੱਚ ਜ਼ੀਰਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਨਗਦ ਰਾਸ਼ੀ ਸਮੇਤ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ।
ਜਥੇਦਾਰ ਹਰੀ ਸਿੰਘ ਜ਼ੀਰਾ ਨੇ ਕਿਹਾ ਕਿ ਬੀਬੀ ਸੁਰਿੰਦਰ ਕੌਰ ਬਾਦਲ ਦੀ ਪ੍ਰੇਰਨਾ ਸਦਕਾ ਜ਼ੀਰਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜ਼ੀਰਾ ਦੀਆਂ ਸੰਗਤਾਂ ਧੰਨਤਾਯੋਗ ਹਨ ਜਿਨ੍ਹਾਂ ਨੂੰ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਉਹ ਵ’ਡਭਾਗੇ ਹੁੰਦੇ ਹਨ ਜਿਨ੍ਹਾਂ ਨੂੰ ਗੁਰੂੁਘਰ ਦੇ ਲੰਗਰ ਵਿੱਚ ਆਪਣੀ ਦੱਸਾਂ ਨਹੁੰਆਂ ਦੀ ਕਿਰਤ ਕਮਾਈ ਵਿੱਚੋਂ ਲੰਗਰ ਦੀ ਸੇਵਾ ਵਿੱਚ ਹਿੱਸਾ ਪਾਉਣ ਦਾ ਮੌਕਾ ਮਿਲਦਾ ਹੈ।ਉਨ੍ਹਾਂ ਦ’ਸਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਆਟਾ 133 ਕੁਇੰਟਲ, ਦੁ’ਧ 45 ਕੁਇੰਟਲ, ਚਾਵਲ 17 ਕੁਇੰਟਲ, ਦਾਲ 8 ਕੁਇੰਟਲ, ਪਿਆਜ਼ 8 ਕੁਇੰਟਲ, ਖੰਡ 7 ਕੁਇੰਟਲ, ਆਲੂ 7  ਕੁਇੰਟਲ ਤੇ ਪਨੀਰ 5 ਕੁਇੰਟਲ ਆਦਿ ਰਸਦਾਂ ਭੇਟ ਕਰਨ ਤੋਂ ਇਲਾਵਾ ਨਗਦ ਰਾਸ਼ੀ ਦਿ’ਤੀ ਗਈ ਹੈ।ਇਸ ਮੌਕੇ ਸ. ਸੁਲ’ਖਣ ਸਿੰਘ ਮੈਨੇਜਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਥੇਦਾਰ ਹਰੀ ਸਿੰਘ ਜ਼ੀਰਾ ਅਤੇ ਉਨ੍ਹਾਂ ਨਾਲ ਆਈਆਂ ਸੰਗਤਾਂ ਨੂੰ ਗੁਰੂੁਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਗੁਰਮੀਤ ਸਿੰਘ ਬੂਹ ਤੇ ਬੀਬੀ ਜਸਵਿੰਦਰ ਕੌਰ ਜ਼ੀਰਾ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ, ਸ. ਕਾਰਜ ਸਿੰਘ ਆਹਲਾ, ਸ. ਸੁਖਦੇਵ ਸਿੰਘ ਲੋਹਕਾ, ਸ. ਕੁਲਦੀਪ ਸਿੰਘ ਬੰਬ ਤੇ ਸ. ਮਨਜੀਤ ਸਿੰਘ ਚੇਅਰਮੈਨ, ਸ. ਸਤਨਾਮ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸ. ਦਰਸ਼ਨ ਸਿੰਘ ਪ੍ਰਧਾਨ ਮ’ਖੂ, ਸ. ਜਤਿੰਦਰ ਸਿੰਘ ਤੇ ਸ. ਹਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply