Wednesday, July 3, 2024

ਜਥੇ: ਅਵਤਾਰ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ‘ਤੇ ਅਫ਼ਸੋਸ

ਅੰਮ੍ਰਿਤਸਰ, 5 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਜ਼ਿਲ੍ਹਾ ਬਰਨਾਲਾ ਦੇ ਮਹਿਲ ਕਲਾਂ ਨੇੜੇ ਪਿੰਡ ਗੰਗਹੋਰ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਾਰਟ ਸਰਕਟ ਹੋਣ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਤੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਾਲਖ ਨਜਦੀਕ ਡੇਹਲੋਂ ਦੇ ਗੁਰਦੁਆਰਾ ਸਾਹਿਬ ਵਿੱਚ ਪੱਖਾ ਸ਼ਾਰਟ ਹੋਣ ਕਾਰਣ ਇਕ ਪਾਵਨ ਸਰੂਪ ਅਗਨ ਭੇਟ ਹੋ ਜਾਣ ਤੇ ਅਫ਼ਸੋਸ ਪ੍ਰਗਟ ਕੀਤਾ ਹੈ।
ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਲੁਧਿਆਣਾ ਦੇ ਪਿੰਡ ਕਾਲਖ ਵਿਖੇ ਵਾਪਰੀ ਇਸ ਮੰਦ ਭਾਗੀ ਘਟਨਾ ਦੀ ਸ: ਹਰਪ੍ਰੀਤ ਸਿੰਘ ਗਰਚਾ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਸੂਚਨਾ ਮਿਲਣ ਉਪਰੰਤ ਬਾਅਦ ਉਨ੍ਹਾਂ ਗੁਰਦੁਆਰਾ ਮੰਜੀ ਸਾਹਿਬ, ਪਾ: ਦਸਵੀਂ ਆਲਮਗੀਰ, ਲੁਧਿਆਣਾ ਦੇ ਮੈਨੇਜਰ ਸਾਹਿਬ ਨੂੰ ਫੋਨ ਤੇ ਇਤਲਾਹ ਦੇ ਕੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਜਿਸ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਹਰਨੇਕ ਸਿੰਘ ਤੇ ਭਾਈ ਜਰਨੈਲ ਸਿੰਘ ਨੇ ਮੌਕੇ ਤੇ ਪਹੁੰਚ ਕੇ ਪੂਰਨ ਗੁਰੁਮਰਿਯਾਦਾ ਤੇ ਅਦਬੁਸਤਿਕਾਰ ਸਹਿਤ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਾ ਦਿੱਤਾ।ਸ: ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਕਿਹਾ ਕਿ ਅਜਿਹਾ ਪ੍ਰਬੰਧਕਾਂ ਦੀ ਅਣਗਹਿਲੀ ਜਾਂ ਬਿਜਲੀ ਦੇ ਘਟੀਆ ਉਪਕਰਨਾਂ ਕਾਰਣ ਹੀ ਹੁੰਦਾ ਹੈ।ਉਨ੍ਹਾਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਗੁਰੁਮਰਿਯਾਦਾ ਅਨੁਸਾਰ ਚਲਾਉਣ ਦੇ ਨਾਲੁਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬੁਸਤਿਕਾਰ ਵੀ ਕਾਇਮ ਰੱਖਣ ਤੇ ਗੁਰਦੁਆਰਾ ਸਾਹਿਬ ਵਿੱਚ ਬਿਜਲੀ ਦੇ ਵਧੀਆ ਉਪਕਰਨਾਂ ਦੀ ਵਰਤੋਂ ਦੇ ਨਾਲੁਨਾਲ ਚੰਗੀ ਕੁਆਲਿਟੀ ਦੀ ਵਾਇਰਿੰਗ ਵੀ ਕਰਵਾਉਣ ਤਾਂ ਜੋ ਅਜਿਹੀਆਂ ਅਚਾਨਕ ਹੋ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਹਰ ਗੁਰਦੁਆਰਾ ਸਾਹਿਬ ਵਿੱਚ ਪੂਰਾ ਸਮਾਂ ਇਕ ਗ੍ਰੰਥੀ ਸਿੰਘ ਤੇ ਇਕ ਸੇਵਾਦਾਰ ਵੀ ਮੌਜੂਦ ਰਹੇ।
ਸz: ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਨੇ ਪਿੰਡ ਭਿੱਟੇ ਵਿੱਢ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਕੁਝ ਘਟੀਆ ਕਿਸਮ ਦੇ ਲੋਕ ਦੇਸ਼ ਦੀ ਅਮਨੁਸ਼ਾਂਤੀ ਨੂੰ ਭੰਗ ਕਰਨ ਲਈ ਏਨੇ ਗਿਰ ਜਾਂਦੇ ਹਨ ਕਿ ਉਹ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਂ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਦੀ ਨਿਰਾਦਰੀ ਕਰਨ ਤੋਂ ਵੀ ਗੁਰੇਜ ਨਹੀਂ ਕਰਦੇ।ਸ਼ਾਇਦ ਕਿਸੇ ਨਿੱਜੀ ਮੁਫ਼ਾਦ ਕਾਰਣ ਇਨ੍ਹਾਂ ਨੂੰ ਰੱਬ ਦਾ ਡਰ ਵੀ ਭੁੱਲ ਜਾਂਦਾ ਹੈ।ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਐਸੇ ਅਨਸਰ ਜੋ ਦੇਸ਼ ਦੀ ਸ਼ਾਂਤੀ ਨੂੰ ਲਾਂਬੂ ਲਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕਦਾਚਿਤ ਵੀ ਮੁਆਫ਼ ਨਹੀਂ ਕਰਨਾ ਚਾਹੀਦਾ ਤੇ ਦੋਸ਼ੀ ਪਾਏ ਜਾਣ ਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply