Saturday, September 26, 2026

 ਬੀ. ਬੀ. ਕੇ ਡੀ.ਏ.ਵੀ ਨੇ ਮਾਸਟਰ ਐਂਡ ਟੂਰਿਜ਼ਮ ਮੈਨੇਜਮੈਂਟ ‘ਚ ਹਾਸਿਲ ਕੀਤੀਆਂ ਉੱਚ ਪੁਜ਼ੀਸ਼ਨਾਂ

PPN0504201621
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਲਾਰੈਂਸ ਰੋਡ ਸਥਿਤ ਬੀ. ਬੀ. ਕੇ ਡੀ. ਏ. ਵੀ ਕਾਲਜ ਫ਼ਾਰ ਵੂਮੈਨ ਦੀ ਸ਼ਵੇਤਾ ਅਰੋੜਾ ਨੇ ਮਾਸਟਰ ਐਂਡ ਟੂਰਿਜ਼ਮ ਮੈਨੇਜਮੈਂਟ ਸਮੈਸਟਰ1 ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਸੰਬਰ 2015 ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀ, ਦਮਨਪ੍ਰੀਤ ਨੇ ਦੂਸਰੀ ਤੇ ਵਾਨੀ ਮਹਿਰਾ ਨੇ ਤੀਸਰੀ ਪੁਜ਼ੀਸਨ ਪ੍ਰਾਪਤ ਕੀਤੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁਬਾਰਕਾਂ ਦਿੰਦਿਆਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਹੋਰ ਵੀ ਉੱਚ ਪੁਜ਼ੀਸ਼ਨਾਂ ਨੂੰ ਪ੍ਰਾਪਤ ਕਰਨ ਦਾ ਅਸ਼ੀਰਵਾਦ ਦਿੱਤਾ।ਉਹਨਾਂ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨੂੰ ਅਧਿਆਪਕਾਂ ਵਲੋਂ ਕਰਵਾਈ ਮਿਹਨਤ ਦਾ ਨਤੀਜਾ ਦੱਸਿਆ।ਜਿਓਗਰਾਫ਼ੀ ਐਂਡ ਟੂਰੀਜ਼ਮ ਵਿਭਾਗ ਦੇ ਮੁਖੀ ਨਰੇਸ਼ ਕੁਮਾਰ ਅਤੇ ਡਾ. ਸਿਮਰਦੀਪ ਡੀਨ ਅਕਾਦਮਿਕ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply