Wednesday, July 3, 2024

ਭਾਜਪਾ 36ਵਾਂ ਸਥਪਨਾ ਦਿਵਸ ਮਨਾਏਗੀ

PPN0504201622

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) ਭਾਰਤੀ ਜਨਤਾ ਪਾਰਟੀ ਕੌਮੀ ਪੱਧਰ ‘ਤੇ ਆਪਣਾ ਸਥਾਪਨਾ ਦਿਵਸ ਮਨਾਏਗੀ।6 ਅਪ੍ਰੈਲ ਨੂੰ ਜਨਤਾ ਪਾਰਟੀ ਤੋਂ ਭਾਜਪਾ ਦੀ ਸਥਾਪਨਾ ਕੀਤੀ ਗਈ ਸੀ, ਜਿਸ ਦਾ ਦਿਨੋ ਦਿਨ ਵਿਸਤਾਰ ਹੁੰਦਾ ਗਿਆ ਅਤੇ ਦੇਸ਼ ਵਾਸੀਆਂ ਦੇ ਪਿਆਰ ਤੇ ਸਨੇਹ ਕਾਰਣ ਕੇਂਦਰ ਸਮੇਤ ਵੱਖ ਵੱਖ ਰਾਜਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਚੱਲ ਰਹੀਆਂ ਹਨ।ਭਾਜਪਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਹ ਵਿਸ਼ਵ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਵਜੋਂ ਜਾਣੀ ਜਾਂਦੀ ਹੈ। ਇਹ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਤੇ ਮੀਡੀਆ ਇੰਚਾਰਜ ਸ੍ਰੀ ਜਨਾਰਧਨ ਸ਼ਰਮਾ ਨੇ ਦੱਸਿਆ ਕਿ 6 ਅਪ੍ਰੈਲ ਵਾਲੇ ਦਿਨ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਸਵੇਰੇ 10-30 ਤੋਂ 12.00 ਵਜੇ ਤੱਕ ਇੱਕ ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿੱਚ ਪਾਰਟੀ ਦੇ ਸਾਰੇ ਅਧਿਕਾਰੀ, ਕੌਂਲਸਰ ਮੰਡਲ ਪ੍ਰਧਾਨ ਤੇ ਵੱਖ ਵੱਖ ਮੋਰਚਿਆਂ ਤੇ ਸੈਲਾਂ ਦੇ ਮੁਖੀ ਸ਼ਮੂਲੀਅਤ ਕਰਨਗੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply