Wednesday, July 3, 2024

ਪੁਲਿਸ ਅਧਿਕਾਰੀਆਂ ਨੇ ਚੌਕ ਚਾਟੀ ਵਿੰਡ ਤੋਂ ਚੌਕ ਸੁਲਤਾਨਵਿੰਡ ਤੱਕ ਹਟਾਏ ਨਜਾਇਜ਼ ਕਬਜ਼ੇ

PPN0504201626
ਕਨੂੰਨ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਹੋਵੇਗੀ- ਏ.ਸੀ.ਪੀ ਪ੍ਰਭਜੋਤ ਵਿਰਕ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਦਰਸ਼ਨਾਂ ਨੂੰ ਆਉਂਦੇ ਸ਼ਰਧਾਲੂਆਂ ਨੂੰ ਅਤੇ ਇਥੋਂ ਲੰਘਣ ਵਾਲੇ ਰਾਹਗੀਰਾਂ ਦੀ ਮੁਸ਼ਕਲ ਨੂੰ ਦੇਖਦਿਆਂ ਹੋਇਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰ. ਅਮਰ ਸਿੰਘ ਚਾਹਲ ਦੇ ਹੁਕਮਾਂ ‘ਤੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਸੜਕ ‘ਤੇ ਨਜਾਇਜ਼ ਕਬਜ਼ੇ ਕਰੀ ਬੈਠੇ ਦੁਕਾਨਦਾਰਾਂ ਤੇ ਰੇਹੜੀ ਫੜ੍ਹੀ ਵਾਲਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ।ਥਾਣਾ ਸੀ ਡਵੀਜ਼ਨ ਦੇ ਮੁਖੀ ਇੰਸਪੈਕਟਰ ਅਮਰੀਕ ਸਿੰਘ ਅਤੇ ਥਾਣਾ ਸੁਲਤਾਨਵਿੰਡ ਦੇ ਇੰਚਾਰਜ਼ ਇੰਸਪੈਕਟਰ ਮਨਜੀਤ ਸਿੰਘ ਆਪਣੇ ਪੂਰੇ ਦਲ ਬਲ ਨਾਲ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਪਹੁੰਚੇ ਹੋਏ ਸਨ। ਏ.ਸੀ.ਪੀ ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ‘ਚ ਭਾਰੀ ਪੁਲਿਸ ਫੋਰਸ ਅਤੇ ਟਰੈਫਿਕ ਇੰਚਾਰਜ ਕੁਲਬੀਰ ਸਿੰਘ ਸਮੇਤ ਚੌਕ ਚਾਟੀਵਿੰਡ ਤੋਂ ਚੌਕ ਸੁਲਤਾਨਵਿੰਡ ਤੱਕ ਸੜਕ ਦੇ ਦੋਨੋ ਪਾਸਿਆਂ ਦੇ ਫੁੱਟਪਾਥਾਂ ‘ਤੇ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਗਏ ਨਜਾਇਜ਼ ਕਬਜੇ ਅਤੇ ਇਸ ਇਲਾਕੇ ਵਿੱਚ ਲੱਗਦੀਆਂ ਰੇਹੜੀਆ ਹਟਾਈਆਂ ਗਈਆਂ।ਇਸ ਤੋਂ ਇਲਾਵਾ ਸੜਕ ‘ਤੇ ਖੜੀਆ ਕੀਤੀਆਂ ਗਈਆ ਗੱਡੀਆ ਵੀ ਟੋਅ ਕੀਤੀਆਂ ਗਈਆਂ।
ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਏ.ਸੀ.ਪੀ ਦੱਖਣੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਇਸ ਸੜਕ ‘ਤੇ ਹੋਏ ਨਜਾਇਜ਼ ਕਬਜ਼ੇ ਟਰੈਫਿਕ ਵਿੱਚ ਬਹੁਤ ਵਿਘਨ ਪਾ ਰਹੇ ਸਨ ਅਤੇ ਗੁਰਦੁਆਰਾ ਸਾਹਿਬ ਦਰਸ਼ਨਾਂ ਲਈ ਆਉਂਦੇ ਸ਼ਰਧਾਲੂਆਂ ਨੂੰ ਬਹੁਤ ਮੁਸ਼ਕਲ ਪੇਸ਼ ਆ ਰਹੀ ਸੀ। ਇਸ ਲਈ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਦੀ ਇਹ ਕਾਰਵਾਈ ਅਮਜ਼ਾਮ ਦਿੱਤੀ ਗਈ ਹੈ ਜੋ ਅੱਗੋਂ ਵੀ ਜਾਰੀ ਰਹੇਗੀ । ਉਨਾਂ ਕਿਹਾ ਕਿ ਅੱਜ ਆਵਾਜਾਈ ‘ਚ ਰੁਕਾਵਟ ਪੈਦਾ ਕਰ ਰਹੇ ਸਮੂਹ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਨੂੰ ਚੇਤਾਵਨੀ ਦੇ ਕੇ ਛੱਡ ਦਿਤਾ ਗਿਆ ਹੈ, ਲੇਕਿਨ ਜੇਕਰ ਦੁਕਾਨਦਾਰ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਉਨਾਂ ਦੇ ਖਿਲਾਫ ਪਰਚੇ ਦਰਜ਼ ਕਰਕੇ ਕਨੂੰਨ ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹਾਜਰ ਪੁਲਿਸ ਮੁਲਾਜ਼ਮਾਂ ਵਿੱਚ ਪੁਲਿਸ ਚੌਕੀ ਗੁਜ਼ਰਪੁਰਾ ਦੇ ਏ.ਐਸ.ਆਈ ਅਸ਼ਵਨੀ ਕੁਮਾਰ, ਹੌਲਦਾਰ ਕਾਬਲ ਸਿੰਘ, ਏ.ਅੇਸ.ਆਈ ਕਰਨਜੀਤ ਸਿੰਘ, ਟਰੈਫਿਕ ਇੰਚਾਰਜ ਕੁਲਬੀਰ ਸਿੰਘ, ਪ੍ਰੇਮ ਸਿੰਘ ਹੌਲਦਾਰ, ਇੰਚਾਰਜ ਐਸ. ਆਈ ਕੁਲਬੀਰ ਸਿੰਘ ਵੀ ਮੌਜੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply