Wednesday, July 3, 2024

ਬਿਜ਼ਲੀ ਦੇ ਸ਼ਾਟ ਸਰਕਟ ਕਾਰਨ ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਘਟਨਾਵਾਂ ਦੁਖਦਾਈ- ਜਥੇਦਾਰ

ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਕਿ ਪਿੰਡ ਭਿੱਟੇਵੱਡ ਵਿਖੇ ਪਾਵਨ ਗੁਟਕਾ ਸਾਹਿਬ ਦੇ ਅੱਧਸੜੇ ਅੰਗਾਂ ਨੂੰ ਗਲੀਆਂ ਵਿਚ ਖਿਲਾਰਿਆ ਗਿਆ, ਜੋ ਬਹੁਤ ਦੁਖਦਾਈ ਘਟਨਾ ਹੈ। ਬਰਨਾਲੇ ਦੇ ਪਿੰਡ ਮਹਿਲ ਕਲਾਂ, ਲੁਧਿਆਣਾ ਦੇ ਪਿੰਡ ਕਾਲਖ ਵਿਖੇ ਬਿਜ਼ਲੀ ਦਾ ਸਰਕਟ ਸ਼ਾਟ ਹੋਣ ਕਾਰਨ ਪਾਵਨ ਸਰੂਪ ਅਗਨ ਭੇਟ ਹੋਏ ਹਨ, ਜਿਸ ਨਾਲ ਸੰਗਤਾਂ ਦੇ ਰਿਹਦੇ ਵਲੂੰਧਰੇ ਗਏ ਹਨ।ਉਨ੍ਹਾਂ ਕਿਹਾ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਸਿੱਖ ਕੌਮ ਦੇ ਹਿਰਦਿਆਂ ਨੂੰ ਵਾਰ-ਵਾਰ ਜਖ਼ਮੀ ਕੀਤਾ ਜਾ ਰਿਹਾ ਹੈ, ਜੋ ਅਸਹਿ ਹੈ।ਉਨਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ, ਜਿਸ ਨਾਲ ਦੋਸ਼ੀਆਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਗੁਰਦੁਅਆਰਾ ਸਾਹਿਬਾਨਾਂ ਵਿਚ ਹੀ ਕਿਉਂ ਵਾਪਰ ਰਹੀਆਂ ਹਨ। ਜਦੋਂ ਕਿ ਗੁਰਦੁਆਰਾ ਕਮੇਟੀਆਂ ਨੂੰ ਬਾਰ-ਬਾਰ ਇਸ ਸਬੰਧੀ ਚੌਕਸੀ ਰੱਖਣ ਲਈ ਕਿਹਾ ਜਾ ਰਿਹਾ ਹੈ। ਹੁਣ ਗਰਮੀ ਦਾ ਮੌਸਮ ਆ ਰਿਹਾ ਹੈ। ਹਰ ਗੁਰਦੁਆਰਾ ਸਾਹਿਬ ਦੀ ਵਾਇਰਿੰਗ ਆਦਿ ਗੁਰਦੁਆਰਾ ਕਮੇਟੀਆਂ ਚੈੱਕ ਕਰਵਾਉਣ। ਜਿਸ ਨਾਲ ਕੋਈ ਬਿਜ਼ਲੀ ਦਾ ਸਰਕਟ ਸ਼ਾਟ ਹੋਣ ਕਾਰਣ ਅਜਿਹੀ ਮੰਦਭਾਗੀ ਘਟਨਾ ਨਾ ਵਾਪਰ ਸਕੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply