Wednesday, July 3, 2024

10 ਬਿਸਤਰਿਆਂ ਦਾ ਨਸ਼ਾ ਛੁਡਾਊ ਕੇਂਦਰ 20 ਬਿਸਤਰਿਆਂ ਦਾ ਬਣੇਗਾ- ਅਸ਼ਵਨੀ ਸਰਮਾ

PPN0604201613ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਵਿਖੇ 10 ਬਿਸਤਰਿਆਂ ਦੇ ਨਸ਼ਾ ਛੁਡਾਊ ਕੇਂਦਰ ਨੂੰ ਵਧਾ ਕੇ ਜਲਦੀ ਹੀ 20 ਬਿਸਤਰਿਆਂ ਦਾ ਬਣਾਉਣ ਲਈ 26 ਲੱਖ ਰੁਪਏ ਖਰਚ ਕਰਕੇ ਨਵੀਂ ਇਮਾਰਤ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਨਸ਼ੇ ਦੀ ਗਿਰਫਤ ਵਿੱਚ ਫਸੇ ਨੋਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ।
ਸ਼੍ਰੀ ਸਰਮਾ ਨੇ ਦੱਸਿਆ ਕਿ 24 ਜੁਲਾਈ 2014 ਨੂੰ ਪਠਾਨਕੋਟ ਵਿੱਚ ਕਰੀਬ 50 ਲੱਖ ਰੁਪਏ ਖਰਚ ਕਰਕੇ ਸਿਵਲ ਹਸਪਤਾਲ ਵਿੱਚ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਨਸ਼ਾ ਛੁਡਾਊ ਕੇਂਦਰ ਬਣਾਇਆ ਗਿਆ ਸੀ। ਜਿਸ ਵਿੱਚ ਹੁਣ ਤੱਕ ਨਸ਼ੇ ਦੀ ਦਲਦਲ ਵਿੱਚ ਫਸੇ ਕਈ ਨੋਜਵਾਨ ਨਸ਼ਾ ਛੱਡ ਕੇ ਇਕ ਸਫਲ ਜੀਵਨ ਜੀ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਪਠਾਨਕੋਟ ਸਾਰਾ ਸਾਲ ਫੂਲ ਰਹਿੰਦਾ ਹੈ ਅਤੇ ਸਾਲ 2015 ਦੇ ਦੋਰਾਨ ਕਰੀਬ 550 ਨੋਜਵਾਨ ਇਸ ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਰੋਗੀਆਂ ਨੂੰ ਮੁਫ਼ਤ ਦਵਾਈਆਂ ਅਤੇ ਭੋਜਨ ਦਿੱਤਾ ਜਾਂਦਾ ਹੈ ਅਤੇ ਇਥੇ ਸੁਰੱਖਿਆ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਕੇਂਦਰ ਵਿੱਚ ਕੌਸਲਰ ਵੱਲੋਂ ਰੋਗੀਆਂ ਨੂੰ ਨਸ਼ੇ ਦੇ ਬੂਰੇ ਪ੍ਰਭਾਵਾਂ ਤੋਂ ਦੂਰ ਰਹਿਣ ਦੇ ਲਈ ਵੀ ਜਾਗਰੁਕ ਕੀਤਾ ਜਾਂਦਾ ਹੈ।  ਉਨ੍ਹਾਂ ਦੱਸਿਆ ਕਿ ਜਲਦੀ ਹੀ ਨਸ਼ਾ ਛੁਡਾਊ ਕੇਂਦਰ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ, ਜਿਸ ਨਾਲ ਹੋਰ ਵੀ ਨੋਜਵਾਨ ਨਸ਼ੇ ਦੀ ਲਤ ਤੋਂ ਮੁਕਤੀ ਪਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਨਰੋਟ ਜੈਮਲ ਸਿੰਘ ਵਿੱਚ ਵੀ ਚਲਾਇਆ ਜਾ ਰਿਹਾ ਨਸ਼ਾ ਛੁਡਾਊ ਕੇਂਦਰ ਨੋਜਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ. ਪ੍ਰਕਾਸ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਉਪ-ਮੁੱਖ ਮੰਤਰੀ ਪੰਜਾਬ ਦੀ ਸੋਚ ਸਦਕਾ ਹੀ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੇ ਬੱਚੇ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ ਉਹ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾਉਣ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply