Wednesday, July 3, 2024

ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿਚ 90 ਖਰੀਦ ਕੇਂਦਰ ਸਥਾਪਿਤ – ਮਾਨ

PPN0604201616ਫਾਜ਼ਿਲਕਾ, 6 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਾਰ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਲਈ 90 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਸੀਜ਼ਨ ਦੌਰਾਨ ਪਿਛਲੇ ਸਾਲ 671969 ਦੇ ਮੁਕਾਬਲੇ ਇਸ ਸਾਲ ਲਗਭਗ  819500 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾਂ ਹੈ।  ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਚਰਨਦੇਵ ਸਿੰਘ ਮਾਨ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।
ਸ.ਮਾਨ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫਟਿੰਗ, ਬਾਰਦਾਨੇ ਅਤੇ ਢੁਆਈ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਪਣੀ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਲਈ  ਸਾਫ਼ ਸਫ਼ਾਈ, ਬਿਜਲੀ , ਪੀਣ ਵਾਲੇ ਪਾਣੀ ਅਤੇ ਛਾਂ  ਆਦਿ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ ਸੁੱਕੀ ਕਣਕ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਇਸ ਵਾਰ ਖਰੀਦ ਕੇਂਦਰਾਂ ਵਿੱਚ ਪਨਗਰੇਨ, ਪਨਸਪ, ਮਾਰਕਫੈਡ , ਐਫ.ਸੀ.ਆਈ., ਪੰਜਾਬ ਐਗਰੋ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਆਦਿ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਐਸ.ਡੀ.ਐਮ.ਅਬੋਹਰ ਸ. ਰਾਜਪਾਲ ਸਿੰਘ, ਐਸ.ਡੀ.ਐਮ.ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਸ਼੍ਰੀ ਹਿਮਾਸ਼ੂ ਕੁੱਕੜ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜ਼ਰ ਵੀ ਹਾਜਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply