Wednesday, July 3, 2024

ਯੂਨੀਵਰਸਿਟੀ ਵਿਖੇ ਖੋਜਾਰਥੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਊਟਰੀਚ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀਆਂ ਅਤੇ ਅਧਿਆਪਕਾਂ ਲਈ ਇਕ ਵਿਸ਼ੇਸ਼ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੰਤਵ ਅਮਰੀਕਾ ਵਿਚ ਉਚੇਰੀ ਸਿਖਿਆ ਲਈ ਮੌਜੂਦ ਸਕਾਲਰਸ਼ਿਪ ਬਾਰੇ ਜਾਣਕਾਰੀ ਦੇਣਾ ਸੀ।
ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡੀਨ, ਅਕਾਦਮਿਕ ਮਾਮਲੇ, ਪ੍ਰੋ. ਨਵਦੀਪ ਸਿੰਘ ਤੁੰਗ ਨੇ ਕੀਤੀ ਅਤੇ ਯੁਨਾਈਟੇਡ ਸਟੇਟਸ-ਇੰਡੀਆ ਐਜੂਕੇਸ਼ਨਲ ਫਾਉਂਡੇਸ਼ਨ, ਨਵੀਂ ਦਿੱਲੀ ਦੇ ਸੀਨੀਅਰ ਪ੍ਰੋਗਰਾਮ ਅਫਸਰ, ਡਾ. ਸੁਦਰਸ਼ਨ ਦਾਸ ਨੇ ਪ੍ਰੋਗਰਾਮ ਦੇ ਮੁੱਖ ਵਿਸ਼ੇ ‘ਤੇ ਭਾਸ਼ਣ ਦਿੱਤਾ। ਇਸ ਮੌਕੇ ਵੱਖ-ਵੱਖ ਅਧਿਆਪਨ ਵਿਭਾਗਾਂ ਦੇ ਮੁਖੀ, ਅਧਿਆਪਕਾਂ ਅਤੇ ਖੋਜਾਰਥੀਆਂ ਨੇ ਭਾਗ ਲਿਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਵੀਂ ਦਿੱਲੀ ਸਥਿਤ ਹੈਡਕੁਆਰਟਰ ਵੱਲੋਂ ਪੜ੍ਹਾਈ, ਖੋਜ, ਅਧਿਆਪਨ ਅਤੇ ਪ੍ਰੋਫੈਸ਼ਨਲ ਵਿਕਾਸ ਲਈ ਫੁਲਬਰਾਈਟ ਨਹਿਰੂ, ਫੁਲਬਰਾਈਟ ਕਲਾਮ ਅਤੇ ਹੋਰ ਫੁਲਰਬਰਾਈਟ ਫੈਲੋਸ਼ਿਪ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਖ-ਵੱਖ ਸਕੀਮਾਂ ਅਧੀਨ ਅਮਰੀਕਾ ਦੇ 155 ਦੇਸ਼ਾਂ ਦੀਆਂ ਯੂਨੀਵਰਸਿਟੀਆਂ ਨਾਲ ਅਦਾਨ-ਪ੍ਰਦਾਨ ਪ੍ਰੋਗਰਾਮ ਚੱਲ ਰਹੇ ਹਨ, ਜਿਸ ਨੂੰ ਕਿ ਸਰਕਾਰ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖੋਜਾਰਥੀ ਅਤੇ ਅਧਿਆਪਕ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਅਕਾਦਮਿਕ ਸੈਸ਼ਨ 2017-18 ਦੌਰਾਨ ਲਗਪਗ 90 ਫੁਲਬਰਾਈਟ ਨਹਿਰੂ ਫੈਲੋਸ਼ਿਪ ਭਾਰਤੀ ਖੋਜਾਰਥੀਆਂ-ਅਧਿਆਪਕਾਂ ਨੂੰ ਦੇਣ ਦੀ ਤਜਵੀਜ਼ ਹੈ।
ਡਾ. ਸੁਦਰਸ਼ਨ ਨੇ ਪਾਵਰ-ਪੁਆਇੰਟ ਪੇਸ਼ਕਾਰੀ ਜ਼ਰੀਏ ਖੋਜਾਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਉਪਰੰਤ ਉਨ੍ਹਾਂ ਨੇ ਖੋਜਾਰਥੀਆਂ ਵੱਲੋਂ ਪੁੱਛੇ ਗਏ ਸੁਆਲਾਂ ਦੇ ਜੁਆਬ ਵੀ ਦਿੱਤੇ।
ਪ੍ਰੋ. ਤੁੰਗ ਨੇ ਇਸ ਮੌਕੇ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਬਾਰੇ ਦੱਸਦਿਆਂ ਖੋਜਾਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਦੋਵਾਂ ਮੁਲਕਾਂ ਦੀ ਬਿਹਤਰੀ ਵਾਸਤੇ ਕਾਰਜ ਕਰਨ। ਇਸ ਮੌਕੇ ਪ੍ਰੋ. ਤੁੰਗ ਨੇ ਡਾ. ਸੁਦਰਸ਼ਨ ਯੂਨੀਵਰਸਿਟੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਵੀ ਸਨਮਾਨਿਤ ਕੀਤਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply