
ਜੰਡਿਆਲਾ ਗੁਰੂ, 9 ਮਈ (ਹਰਿੰਦਰਪਾਲ ਸਿੰਘ)- ਭਾਈ ਘਨੱਈਆ ਜੀ ਚੈਰੀਟੇਬਲ ਹਸਪਤਾਲ ਅਤੇ ਕਲੀਨੀਕਲ ਲੈਬਾਰਟਰੀ ਦੀ ਬਿਲਡਿੰਗ ਦੀ ਉਸਾਰੀ ਦੇ ਲੈਂਟਰ ਦੀ ਸੇਵਾ ਮੌਕੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਪਹੁੰਚ ਕੇ ਅਰਦਾਸ ਕੀਤੀ ਅਤੇ ਲੈਂਟਰ ਲਈ ਤਿਆਰ ਮਸਾਲੇ ਦੇ ਪਹਿਲੇ ਪੰਜ ਬਾਟੇ ਪਾ ਕੇ ਲੈਂਟਰ ਦੇ ਕਾਰਜ ਦੀ ਸ਼ੁਰੂਆਤ ਕੀਤੀ।ਇਸ ਮੋਕੇ ਪਹੁੰਚੀਆਂ ਹੋਈਆਂ ਪ੍ਰਮੁੱਖ ਸ਼ਖਸ਼ੀਅਤਾਂ ਵਿਚ ਸ: ਅਜੀਤ ਸਿੰਘ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਜੰਡਿਆਲਾ ਗੁਰੂ, ਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਅਮਰੀਕ ਸਿੰਘ ਮਲਹੋਤਰਾ ਪ੍ਰਧਾਨ ਜਿਲਾ ਬਾਰ ਐਸੋਸੀਏਸ਼ਨ ਐਕਸਾਈਜ ਐਂਡ ਟੈਕਟੇਸ਼ਨ, ਜਗਜੀਤ ਸਿੰਘ ਮੁੱਖ ਸੇਵਾਦਾਰ ਗੁਰੂ ਮਾਨਿਓ ਗ੍ਰੰਥ ਸੇਵਕ ਜੱਥਾ, ਪ੍ਰਭਜੋਤ ਸਿੰਘ ਸਿੱਖ ਯੂਥ ਵੈਲਫੇਅਰ ਸੋਸਾਇਟੀ, ਮਨਿੰਦਰ ਸਿੰਘ ਪ੍ਰਧਾਨ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ, ਡਾ: ਹਰਜਿੰਦਰ ਸਿੰਘ, ਡਾ: ਨਿਰਮਲ ਸਿੰਘ, ਮਨਮੋਹਨ ਸਿੰਘ ਮਲਹੋਤਰਾ, ਸੋਹੰਗ ਸਿੰਘ, ਹਰਭਜਨ ਸਿੰਘ, ਜਸਵੰਤ ਸਿੰਘ ਨਹਿਰੂ, ਅਮਨਦੀਪ ਸਿੰਘ, ਜਗਤਾਰ ਸਿੰਘ, ਅਜੀਤ ਸਿੰਘ, ਬੱਲੀ ਕਪੜੇ ਵਾਲੇ, ਸਰਕਾਰ ਜਿਊਲਰਜ਼, ਵੀਰ ਸਿੰਘ ਮਲਹੋਤਰਾ, ਗੁਰਦਿਆਲ ਸਿੰਘ, ਹਰਸਿਮਰਨ ਸਿੰਘ ਸਮੇਤ eਲਾਕਾ ਵਾਸੀ ਸੰਗਤਾਂ ਹਾਜ਼ਿਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media