Wednesday, July 3, 2024

ਤ੍ਰੈ-ਸ਼ਤਾਬਦੀ ਖ਼ਾਲਸਾ ਕਾਲਜ ਵਿੱਚ ‘ਖੂਨਦਾਨ ਦੀ ਮਹੱਤਤਾ’ ‘ਤੇ ਸੈਮੀਨਾਰ

PPN0604201623ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਰੈੱਡ ਰਿਬਨ ਕਲੱਬ ਵੱਲੋਂ ‘ਖੂਨਦਾਨ ਦੀ ਮਹੱਤਤਾ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।  ਸੈਮੀਨਾਰ ਵਿੱਚ ਡਾ. ਵਰਿੰਦਰ ਸਿੰਘ ਸਹਾਇਕ ਪ੍ਰੋਫੈਸਰ ਆਫ਼ ਲਾਅ ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਕੈਂਪਸ ਜਲੰਧਰ ਨੇ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱਤਤਾ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਖੂਨਦਾਨ ਬਹੁਤ ਹੀ ਅਮੁੱਲੀ ਦਾਤ ਹੈ ਜਿਸ ਨਾਲ ਇਕ ਵਿਅਕਤੀ ਦੂਜੇ ਵਿਅਕਤੀ ਦੀ ਸਹਾਇਤਾ ਕਰਕੇ ਉਸ ਦੀ ਜਾਨ ਬਚਾ ਸਕਦਾ ਹੈ।ਉਨ੍ਹਾਂ ਕਿਹਾ ਕਿ ਖੂਨਦਾਨ ਹੀ ਮਨੁੱਖਤਾ ਦੀ ਸੱਚੀ-ਸੁੱਚੀ ਸੇਵਾ ਹੈ।ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਖੂਨਦਾਨ ਕਰਨ ਤੋਂ ਡਰਦੇ ਹਨ, ਪਰ ਅਸਲੀਅਤ ਇਹ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਨੂੰ ਕਿਸੇ ਕਿਸਮ ਦੀ ਕੋਈ ਕਮਜ਼ੋਰੀ ਨਹੀਂ ਆਉਂਦੀ ਬਲਕਿ 24 ਘੰਟਿਆ ਵਿੱਚ ਖੂਨ ਦੁਬਾਰਾ ਬਣ ਜਾਂਦਾ ਹੈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਡਾ. ਵਰਿੰਦਰ ਸਿੰਘ ਨੂੰ ਜੀ ਆਇਆ ਕਹਿੰਦਿਆਂ ਸਨਮਾਨਿਤ ਕੀਤਾ।ਉਨ੍ਹਾਂ ਰੈੱਡ ਰਿਬਨ ਕਲੱਬ ਦਾ ਖੂਨਦਾਨ ਸਬੰਧੀ ਕਰਵਾਏ ਗਏ ਸੈਮੀਨਾਰ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।ਇਸ ਸਮੇਂ ਏਡਜ਼ ਵਿਸ਼ੇ ‘ਤੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਮੌਕੇ ਡਾ. ਗੁਰਜੰਟ ਸਿੰਘ ਇੰਚਾਰਜ, ਪ੍ਰੋ. ਹਰਜੀਵ ਕੌਰ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਅਮਰਜੀਤ ਕੌਰ ਅਤੇ ਪ੍ਰੋ. ਵਰਿੰਦਰ ਕੌਰ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply