ਅੰਮ੍ਰਿਤਸਰ, 7 ਅਪ੍ਰੈਲ (ਦਵਿੰਦਰ ਸਿੰਘ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਸ਼ਾਇਰ ਐੱਸ ਨਸੀਮ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ 9 ਅਪ੍ਰੈਲ ਸ਼ਨੀਵਾਰ ਦੁਪਹਿਰ 1:00 ਵਜੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਵਿੱਚ ਸ਼ਾਇਰ ਐੱਸ ਨਸੀਮ ਆਪਣੀ ਸ਼ਾਇਰੀ ਅਤੇ ਸਾਹਿਤਕ ਸਫਰ ਨਾਲ ਹਾਜ਼ਰੀਨ ਦੇ ਰੂਬਰੂ ਹੋਣਗੇ। ਨਾਮਵਰ ਲੇਖਕ ਅਤੇ ਜਥੇਬੰਦਕ ਆਗੂ ਸ੍ਰੀ ਮੱਖਣ ਕੋਹਾੜ, ਟੀ ਲੋਚਨ ਅਤੇ ਗਲਜ਼ਗੋ ਤਰਸੇਮ ਨੂਰ ਇਸ ਸਮੇਂ ਵਿਸ਼ੇਸ਼ ਮਹਿਮਾਨ ਹੋਣਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media