Wednesday, July 3, 2024

ਏ. ਟੀ. ਐਮ ਦੀ ਸੁਰੱਖਿਆ ਲਈ ਨਵੀਂ ਤਕਨੀਕ ਦੀ ਵਰਤੋਂ ਕਰਨ ਬੈਂਕ – ਪੁਲਿਸ ਕਮਿਸ਼ਨਰ

PPN0704201613ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੈਂਕਾਂ ਨੂੰ ਆਪਣੀਆਂ ਸ਼ਾਖਾਵਾਂ ਅਤੇ ਏ. ਟੀ. ਐਮ ਦੀ ਸੁਰੱਖਿਆ ਲਈ ਨਵੀਂ ਤਕਨੀਕ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਪੁਲਿਸ ਲਾਈਨ, ਲਾਰੈਂਸ ਰੋਡ ਵਿਖੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਬੈਂਕਾਂ ਦੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਅਮਰ ਸਿੰਘ ਚਾਹਲ ਨੇ ਕਿਹਾ ਕਿ ਪੁਲਿਸ ਵਿਭਾਗ ਬੈਂਕਾਂ ਦੀ ਸੁਰੱਖਿਆ ਲਈ ਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਬੈਂਕਾਂ ਦੇ ਬਾਹਰ ਉੱਚ ਤਾਕਤੀ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ ਅਤੇ ਰੌਸ਼ਨੀ ਦਾ ਪ੍ਰਬੰਧ ਕੀਤਾ ਜਾਵੇ। ਸ. ਚਾਹਲ ਨੇ ਕਿਹਾ ਕਿ ਕੁਝ ਸੰਵੇਦਨਸ਼ੀਲ ਇਲਾਕਿਆਂ ਵਿਚ ਰਾਤ ਨੂੰ ਪੁਲਿਸ ਦੀ ਗਸ਼ਤ ਵਧਾਈ ਜਾਵੇਗੀ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਏ ਟੀ ਐਮ ਵਿਚ ਕੈਸ਼ ਪਾਉਣ ਵਾਲੀਆਂ ਏਜੰਸੀਆਂ ਅਤੇ ਸੁਰੱਖਿਆ ਗਾਰਡ ਦੀ ਨਿਯੁਕਤੀ ਤੋਂ ਪਹਿਲਾਂ ਪੂਰਨ ਤੌਰ ‘ਤੇ ਪੁਲਿਸ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਆਪਣੀਆਂ ਸ਼ਾਖਾਵਾਂ ਨੋੜੇ ਪੁਲਿਸ ਥਾਣੇ ਨਾਲ ਸੰਪਰਕ ਬਣਾ ਕੇ ਰੱਖਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਦੀ ਸੂਚਨਾ ਪੁਲਿਸ ਨੂੰ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਾਡੀ ਪਹਿਲੀ ਜਿੰਮੇਵਾਰੀ ਹੈ। ਇਸ ਮੌਕੇ ਐਲ. ਡੀ. ਐਮ ਸ੍ਰੀ ਮੁਕੇਸ਼ ਆਨੰਦ ਨੇ ਜ਼ਿਲ੍ਹੇ ਦੇ ਸਾਰੇ ਬੈਂਕਾਂ ਦੀ ਤਰਫੋਂ ਸ. ਚਾਹਲ ਨੂੰ ਗੁਲਦਸਤਾ ਭੇਟ ਕੀਤਾ। ਇਸ ਮੌਕੇ ਏ. ਡੀ. ਸੀ. ਪੀ ਸ੍ਰੀ ਦੀਪਕ ਹਿਲੋਰੀ, ਐਸ. ਪੀ ਸਿਟੀ-1, ਐਸ. ਪੀ ਸਿਟੀ-2 ਤੋਂ ਇਲਾਵਾ ਪੁਲਿਸ ਅਤੇ ਬੈਂਕਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply