ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਹਿਕਾਈ ਵੱਲੋਂ ਅੱਜ ਵਿਸ਼ਵ ਸਿਹਤ ਦਿਵਸ ਮੌਕੇ ਪਿੰਡ ਤੀਰਥਪੁਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸ਼ੂਗਰ ਦੀ ਬਿਮਾਰੀ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਨਵਾਂਪਿੰਡ ਦੇ ਪ੍ਰਾਇਮਰੀ ਸਿਹਤ ਕੇਂਦਰ ਦੇ ਸਿਹਤ ਅਧਿਕਾਰੀਆਂ ਵੱਲੋਂ ਸ਼ੂਗਰ ਅਤੇ ਹੋਰਨਾਂ ਬਿਮਾਰੀਆਂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੁਫ਼ਤ ਜਾਂਚ ਲਈ ਸਿਹਤ ਕੇਂਦਰ ਆਉਣ ਲਈ ਵੀ ਪਿੰਡ ਵਾਸੀਆਂ ਨੂੰ ਕਿਹਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਆਕਾਸ਼ਵਾਣੀ ‘ਤੇ 27 ਮਾਰਚ ਨੂੰ ਪ੍ਰਸਾਰਿਤ ‘ਮਨ ਕੀ ਬਾਤ’ ਦਾ ਉਹ ਹਿੱਸਾ ਵੀ ਲੋਕਾਂ ਨੂੰ ਸੁਣਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਸ਼ੂਗਰ ਤੋਂ ਬਚਾਅ ਬਾਰੇ ਲੋਕਾਂ ਨੂੰ ਸੰਦੇਸ਼ ਦਿੱਤਾ ਸੀ। ਖੇਤਰੀ ਪ੍ਰਚਾਰ ਇਕਾਈ ਅੰਮ੍ਰਿਤਸਰ ਦੇ ਅਧਿਕਾਰੀ ਰਾਜੇਸ਼ ਬਾਲੀ ਨੇ ਇਸ ਮੌਕੇ ਕਿਹਾ ਕਿ ਇਸ ਵਰ੍ਹੇ ਵਿਸ਼ਵ ਸਿਹਤ ਦਿਵਸ ਦਾ ਵਿਸ਼ਾ ‘ਸ਼ੂਗਰ ਤੋਂ ਬਚੋ’ ਰੱਖਿਆ ਗਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਹਰ ਸੰਭਵ ਉਪਾਅ ਕਰਨੇ ਚਾਹੀਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਤਰਲੋਕ ਸਿੰਘ, ਸਕੂਲ ਮੁਖੀ ਪੰਕਜ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media