ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚੋਂ ਪੈਨਸ਼ਨ ਪ੍ਰਾਪਤ ਕਰਕੇ ਸੇਵਾਮੁਕਤ ਹੋਏ ਸੈਨਿਕਾਂ ਜਾਂ ਉਨ੍ਹਾਂ ਦੀਆਂ ਵਿਧਵਾਵਾਂ ਦੇ ਡਿਜੀਟਲ ਲਾਈਫ ਸਰਟੀਫਿਕੇਟ 11 ਅਪ੍ਰੈਲ 2016 ਤੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਅੰਮ੍ਰਿਤਸਰ ਵਿਖੇ ਕੰਮਕਾਜ਼ ਵਾਲੇ ਦਿਨ ਆਨਲਾਈਨ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅੰਮ੍ਰਿਤਸਰ ਕਰਨਲ ਗੁਰਿੰਦਰਜੀਤ ਸਿੰਘ ਗਿੱਲ ਨੇ ਸਾਬਕਾ ਸੈਨਿਕਾਂ ਜਾਂ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਅਪੀਲ ਕੀਤੀ ਉਹ ਡਿਜੀਟਲ ਸਰਟੀਫਿਕੇਟ ਆਨਲਾਈਨ ਕਰਨ ਲਈ ਪੀ. ਪੀ. ਓ (ਪੈਨਸ਼ਨ ਪੇਮੈਂਟ ਆਰਡਰ ਦੀ ਕਾਪੀ), ਆਧਾਰ ਕਾਰਡ, ਬੈਂਕ ਖਾਤਾ ਨੰ: ਅਤੇ ਮੋਬਾਈਲ ਫੋਨ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅੰਮ੍ਰਿਤਸਰ ਵਿਖੇ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਲਾਈਫ ਸਰਟੀਫਿਕੇਟ ਬੈਂਕ/ਡੀ. ਪੀ. ਡੀ. ਓ ਨੂੰ ਦਿੱਤਾ ਜਾਵੇ ਤਾਂ ਕਿ ਉਨ੍ਹਾਂ ਦੀ ਪੈਨਸ਼ਨ ਬੰਦ ਨਾ ਹੋਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਡਿਜੀਟਲ ਲਾਈਫ ਸਰਟੀਫਿਕੇਟ ਲਿੰਕ ਕਰਵਾਉਣ ਜਾਂ ਨਾ ਕਰਵਾਉਣ ਨਾਲ ਪੈਨਸ਼ਨ ਬੰਦ ਨਹੀਂ ਹੋਵੇਗੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media